ਪੁਲਿਸ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਦੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਆਈਐਸਆਈ ਦੀ ਮਦਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਵਿਅਕਤੀ ਨੇ ਭਾਰਤੀ ਫੌਜ ਦੀ ਤਾਇਨਾਤੀ ਬਾਰੇ ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਦਿੱਤੀ ਹੈ। ਇਸ ਉੱਪਰ ਆਪਣੇ ਮੋਬਾਈਲ ਫੋਨ ਤੋਂ ਦਸਤਾਵੇਜ਼ ਅਤੇ ਫੋਟੋਆਂ ਆਈਐਸਆਈ ਨੂੰ ਭੇਜਣ ਦਾ ਵੀ ਦੋਸ਼ ਹੈ।
ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਵੀਰਵਾਰ ਰਾਤ ਹਰਪ੍ਰੀਤ ਸਿੰਘ ਨੂੰ ਫਗਵਾੜਾ ਰੋਡ ਤੋਂ ਕਾਬੂ ਕੀਤਾ ਹੈ। ਇਹ ਵਿਅਕਤੀ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਇਸ ਸਮੇਂ ਇੱਥੋਂ ਦੇ ਵਿਜੇ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ।
ਪੁਲਿਸ ਮੁਤਾਬਕ ਹਰਪ੍ਰੀਤ ਜੋ ਪਿਛਲੇ ਚਾਰ ਸਾਲਾਂ ਤੋਂ ਸ਼ਹਿਰ ਵਿੱਚ ਰਹਿ ਰਿਹਾ ਹੈ, ਉਹ ਵਿਜ਼ਟਰ ਵੀਜ਼ੇ ‘ਤੇ ਦੋ ਵਾਰ ਪਾਕਿਸਤਾਨ ਗਿਆ ਸੀ, ਜਿੱਥੇ ਉਹ ਆਈਐਸਆਈ ਅਧਿਕਾਰੀਆਂ ਨੂੰ ਮਿਲਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕਥਿਤ ਤੌਰ ‘ਤੇ ਵਟਸਐਪ ਰਾਹੀਂ ਆਈਐਸਆਈ ਦੇ ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ। ਇਸ ਸਬੰਧੀ ਮਾਡਲ ਟਾਊਨ ਪੁਲਿਸ ਸਟੇਸ਼ਨ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ – ਕੈਨੇਡਾ ਘੁੰਮਣ ਗਏ ਭਾਰਤੀ ਪਰਿਵਾਰ ਨਾਲ ਭਿਆਨਕ ਹਾਦਸਾ, 3 ਮਹੀਨਿਆਂ ਦੇ ਨਵਜੰਮੇ ਬੱਚੇ ਸਣੇ 4 ਦੀ ਮੌਤ