The Khalas Tv Blog India ਸੁਪਰੀਮ ਕੋਰਟ ਦਾ ਵੱਡਾ ਫੈਸਲਾ, 3 ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਪਟੀਸ਼ਨ ਖਾਰਜ
India

ਸੁਪਰੀਮ ਕੋਰਟ ਦਾ ਵੱਡਾ ਫੈਸਲਾ, 3 ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਪਟੀਸ਼ਨ ਖਾਰਜ

Supreme Court

ਸੁਪਰੀਮ ਕੋਰਟ ਨੇ ਵੱਡਾ ਫੈਸਲੈ ਲੈਂਦਿਆ ਹੋਇਆਂ ਭਾਰਤੀ ਨਿਆਂ ਕੋਡ 2023 ਸਮੇਤ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਦੇ ਸਹੀ ਕੰਮਕਾਜ ਦੀ ਜਾਂਚ ਕਰਨ ਲਈ ਇੱਕ ਮਾਹਰ ਕਮੇਟੀ ਬਣਾਉਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਹ ਬਿੱਲ ਬਿਨਾਂ ਬਹਿਸ ਦੇ ਸੰਸਦ ਵਿੱਚ ਪਾਸ ਕਰ ਦਿੱਤੇ ਗਏ ਸਨ। ਉਸ ਸਮੇਂ ਵਿਰੋਧੀ ਧਿਰ ਦੇ ਜ਼ਿਆਦਾਤਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੀ ਬੈਂਚ ਨੇ ਇਸ ਦੀ ਸੁਣਵਾਈ ਕਰਦਿਆਂ ਕਿਹਾ ਕਿ ਇਹ ਕਾਨੂੰਨ ਅਜੇ ਤੱਕ ਲਾਗੂ ਨਹੀਂ ਹੋਏ ਹਨ। ਅਪੀਲ ਕਰਨ ਵਿੱਚ ਵੀ ਲਾਪ੍ਰਵਾਹੀ ਕੀਤੀ ਗਈ ਹੈ। ਜੇਕਰ ਇਸ ‘ਤੇ ਜ਼ਿਆਦਾ ਬਹਿਸ ਹੁੰਦੀ ਤਾਂ ਪਟੀਸ਼ਨ ਨੂੰ ਜੁਰਮਾਨੇ ਦੇ ਨਾਲ ਖਾਰਜ ਕਰ ਦਿੱਤਾ ਜਾਣਾ ਸੀ।

ਅਦਾਲਤ ਦੇ ਹੁਕਮ ਦੇਣ ਤੋਂ ਬਾਅਦ ਪਟੀਸ਼ਨਕਰਤਾ ਵਕੀਲ ਵਿਸ਼ਾਲ ਤਿਵਾੜੀ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ  ਇਸ ਤੋਂ ਪਹਿਲਾਂ ਸਰਕਾਰ ਨੇ ਦੱਸਿਆ ਸੀ ਕਿ ਇਹ ਤਿੰਨੇ ਕਾਨੂੰਨ ਇੰਡੀਅਨ ਪੀਨਲ ਕੋਡ (ਆਈਪੀਸੀ) ਵਿੱਚ ਸੁਧਾਰਾਂ ਤੋਂ ਬਾਅਦ ਬਣਾਏ ਗਏ ਹਨ।

ਦੱਸ ਦੇਈਏ ਕਿ ਇਹ ਤਿੰਨੇ ਕਾਨੂੰਨ ਸੰਸਦ ਵੱਲੋਂ ਪਾਸ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ। ਇਹ ਤਿੰਨੇ ਕਾਨੂੰਨ ਦੇਸ਼ ਵਿੱਚ 1 ਜੁਲਾਈ 2024 ਤੋਂ ਲਾਗੂ ਹੋ ਜਾਣਗੇ।

ਇਹ ਵੀ ਪੜ੍ਹੋ –  ‘ਹੱਥ-ਪੈਰ ਤੋੜਨ ਦੇ 800!’ ‘ਕਤਲ ਕਰਨ ਦੇ 2000 ਰੁਪਏ!’

 

 

Exit mobile version