The Khalas Tv Blog Khetibadi ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ
Khetibadi Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ

ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

Exit mobile version