‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਡਰੱਗਸ ਕੇਸ ਵਿੱਚ ਤਲਖ਼ ਬਿਆਨਬਾਜ਼ੀ ਭਾਰੀ ਪੈਂਦੀ ਨਜ਼ਰ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਫ਼ੌਜਦਾਰੀ ਮਾਣਹਾਨੀ ਦੀ ਪਟੀਸ਼ਨ ਪਾ ਕੇ ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਏਜੀ ਨੇ ਇਸ ਮਾਮਲੇ ‘ਤੇ 16 ਨਵੰਬਰ ਨੂੰ ਸਵੇਰੇ 11 ਵਜੇ ਮੁੱਢਲੀ ਸੁਣਵਾਈ ਰੱਖੀ ਹੈ। ਦਾਇਰ ਕੀਤੀ ਗਈ ਪਟੀਸ਼ਨ ਵਿੱਚ ਸਿੱਧੂ ‘ਤੇ ਡਰੱਗ ਮਾਮਲੇ ਵਿੱਚ ਹਾਈ ਕੋਰਟ ਅਤੇ ਜੁਡੀਸ਼ਰੀ ਦੇ ਕੰਮ ਵਿੱਚ ਦਾਖਲ ਦੇਣ ਦਾ ਦੋਸ਼ ਲਗਾਇਆ ਗਿਆ ਹੈ।