‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੀ ਭਰਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਉਨ੍ਹਾਂ ਉਮੀਦਵਾਰਾਂ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਇਸ ਪੋਸਟ ਲਈ ਆਪਣੇ ਫਾਰਮ ਭਰੇ ਹਨ ਅਤੇ ਜਿਨ੍ਹਾਂ ਨੂੰ ਇਸ ਸਹੂਲਤ ਦਾ ਫਾਇਦਾ ਹੋਣਾ ਸੀ। ਸਬ-ਇੰਸਪੈਕਟਰ ਦੀ ਭਰਤੀ ਉਮਰ ਹੱਦ ਨਾ ਵਧਾਉਣ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਉਮਰ ਹੱਦ ਵਧਾਉਣ ਦਾ ਐਲਾਨ ਕੀਤਾ ਗਿਆ ਸੀ। ਉਮਰ ਹੱਦ 28 ਸਾਲ ਤੋਂ ਵਧਾ ਕੇ 32 ਸਾਲ ਕਰਨ ਦਾ ਐਲਾਨ ਕੀਤਾ ਗਿਆ ਸੀ। ਨਵੀਂ ਭਰਤੀ ਵਿੱਚ ਇਹ ਫੈਸਲਾ ਲਾਗੂ ਨਾ ਹੋਣ ਦੇ ਖ਼ਿਲਾਫ਼ ਪਟੀਸ਼ਨ ਪਾਈ ਗਈ ਹੈ। ਹਾਈਕੋਰਟ ਨੇ ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 560 ਸਬ- ਇੰਸਪੈਕਟਰ ਦੀ ਭਰਤੀ ਲਈ ਇਸ਼ਤਿਹਾਰ ਕੱਢੇ ਗਏ ਹਨ।