India

ਨਫ਼ਰਤ ਭਰੇ ਭਾਸ਼ਣਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਇਸ ਦਿਨ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨਫ਼ਰਤ ਭਰੇ ਭਾਸ਼ਣਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਵੱਖ-ਵੱਖ ਅੰਤਰਰਾਸ਼ਟਰੀ ਕਾਨੂੰਨਾਂ ਦੀ ਘੋਖ ਕਰਨ, ਦੇਸ਼ ਵਿੱਚ ਨਫ਼ਰਤ ਭਰੇ ਭਾਸ਼ਣ ਅਤੇ ਅਫਵਾਹਾਂ ਨੂੰ ਰੋਕਣ ਲਈ “ਪ੍ਰਭਾਵਸ਼ਾਲੀ ਅਤੇ ਸਖ਼ਤ” ਕਦਮ ਚੁੱਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ।

ਜਸਟਿਸ ਏ., ਜਸਟਿਸ ਐਮ. ਖਾਨਵਿਲਕਰ ਅਤੇ ਸੀ.ਟੀ. ਰਵੀਕੁਮਾਰ ਦੀ ਬੈਂਚ ਨੇ ਇੱਕ ਵੱਖਰੀ ਪਟੀਸ਼ਨ ਨਾਲ ਮਾਮਲੇ ਦੀ ਸੁਣਵਾਈ 22 ਨਵੰਬਰ ਨੂੰ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ ‘ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।