The Khalas Tv Blog India ਪੈਟਰੋਲ ਅਤੇ ਡੀਜ਼ਲ ਦੀਆਂ ਘੱਟ ਸਕਦੀਆਂ ਕੀਮਤਾਂ
India

ਪੈਟਰੋਲ ਅਤੇ ਡੀਜ਼ਲ ਦੀਆਂ ਘੱਟ ਸਕਦੀਆਂ ਕੀਮਤਾਂ

ਬਿਉਰੋ ਰਿਪੋਰਟ –  ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਹੋ ਸਕਦੀ ਹੈ। ਆਉਣ ਵਾਲੇ ਕੁਝ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ (Petrol-Diesel) ਦੀਆਂ ਕੀਮਤਾਂ ਘਟ ਸਕਦੀਆਂ ਹਨ। ਦੱਸ ਦੇਈਏ ਕਿ ਮਾਰਚ ਤੋਂ ਕੱਚੇ ਤੇਲ ਦੀ ਕੀਮਤ ਵਿਚ 12% ਦੀ ਕਮੀ ਆਈ ਹੈ, ਜਿਸ ਕਰਕੇ ਤੇਲ ਮਾਰਕੀਟਿੰਗ ਅਤੇ ਰਿਫਾਇਨਿੰਗ ਕੰਪਨੀਆਂ ਦਾ ਮਾਰਜਿਨ ਵਧਿਆ ਹੈ। ਇਸ ਕਰਕੇ ਕਿਹਾ ਜਾ ਰਿਹਾ ਹੈ ਕਿ ਕੀਮਤਾਂ ਹੇਠਾਂ ਆ ਸਕਦੀਆਂ ਹਨ।

ਰੇਟਿੰਗ ਏਜੰਸੀ ਆਈਸੀਆਰਏ ਦੀ ਰਿਪੋਰਟ ਮੁਤਾਬਕ ਇਸ ਮਹੀਨੇ ਭਾਰਤ ‘ਚ ਦਰਾਮਦ ਕੀਤੇ ਜਾਣ ਵਾਲੇ ਕੱਚੇ ਤੇਲ ਦੀ ਔਸਤ ਕੀਮਤ 74 ਡਾਲਰ ਪ੍ਰਤੀ ਬੈਰਲ ‘ਤੇ ਆ ਗਈ ਹੈ। ਮਾਰਚ ਵਿੱਚ ਇਨ੍ਹਾਂ ਦੀਆਂ ਕੀਮਤਾਂ $83-84 ਸਨ। ਪਿਛਲੀ ਵਾਰ ਮਾਰਚ ‘ਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ-  ਹਿਜ਼ਬੁੱਲਾ ਮੁਖੀ ਹਸਨ ਨਸਰੱਲਾਹ ਦੀ ਮੌਤ! ਨੇਤਨਯਾਹੂ ਨੇ ਅਮਰੀਕਾ ਤੋਂ ਦਿੱਤਾ ਸੀ ਹਮਲੇ ਦਾ ਸੰਕੇਤ, ਖਮੇਨੇਈ ਨੂੰ ਸੁਰੱਖਿਅਤ ਥਾਂ ਪਹੁੰਚਾਇਆ

 

Exit mobile version