Punjab

ਘੱਟ ਹੋਣ ਜਾ ਰਹੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ! ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ ਖੁਲਾਸਾ !

ਬਿਊਰੋ ਰਿਪੋਰਟ : ਦੇਸ਼ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ ਦੌਰਾਨ ਬਦਲਾਵ ਨਹੀਂ ਹੋਇਆ ਹੈ ਪਰ ਇੱਕ ਸਾਲ ਦੌਰਾਨ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤਾਂ ਵਿੱਚ ਕਾਫੀ ਕਮੀ ਦਰਜ ਕੀਤੀ ਗਈ ਹੈ,ਪਰ ਇਸ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕਮੀ ਨਹੀਂ ਆਈ ਹੈ । ਪਰ ਹੁਣ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ ਅਤੇ ਦੱਸਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਜਲਦ ਸਸਤਾ ਹੋ ਸਕਦਾ ਹੈ । ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕਿੰਨੀ ਕਮੀ ਆਵੇਗੀ ।

ਇਸ ਵਜ੍ਹਾ ਨਾਲ ਪੈਟਰੋਲ ਅਤੇ ਡੀਜ਼ਲ ਦਾ ਰੇਟ ਘੱਟ ਹੋਵੇਗਾ

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਪਹਿਲਾਂ ਆਇਲ ਕੰਪਨੀਆਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਪਰ ਹੁਣ ਅਜਿਹਾ ਨਹੀਂ ਹੈ, ਪਿਛਲੇ ਕੁਝ ਸਮੇਂ ਵਿੱਚ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ । ਅਤੇ ਜੇਕਰ ਦੁਨੀਆ ਭਰ ਵਿੱਚ ਅਜਿਹੇ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਗਿਰਾਵਟ ਆਵੇਗੀ । ਮੰਤਰੀ ਹਰਦੀਪ ਪੁਰੀ ਨੇ ਕਿਹਾ ਦੇਸ਼ ਵਿੱਚ ਇੱਕ ਸਾਲ ਦੌਰਾਨ ਪੈਟਰੋਲ ਦੀਆਂ ਕੀਮਤਾਂ ਨਹੀਂ ਵਧੀਆਂ ਹਨ ਜਦਕਿ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅਸਮਾਨ ‘ਤੇ ਪਹੁੰਚੀ ਹੈ। ਇਸ ਦਾ ਕਰੈਡਿਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਂਦਾ ਹੈ, ਉਨ੍ਹਾਂ ਨੇ ਕਿਹਾ 2 ਵਾਰ ਨਵੰਬਰ 2021 ਅਤੇ ਮਈ 2022 ਵਿੱਚ ਐਕਸਾਇਜ਼ ਨੂੰ ਘੱਟ ਕੀਤਾ,ਜਿਸ ਵਜ੍ਹਾ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 6 ਰੁਪਏ ਅਤੇ 13 ਰੁਪਏ ਘੱਟ ਹੋਈ ਸੀ।

ਇੱਕ ਸਾਲ ਵਿੱਚ ਇਨ੍ਹੀ ਘੱਟ ਹੋਈ ਕਰੂਡ ਆਇਲ ਦੀ ਕੀਮਤ

ਪਿਛਲੇ ਇੱਕ ਸਾਲ ਵਿੱਚ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਾਫੀ ਕਮੀ ਆਈ ਹੈ । ਜੂਨ 2022 ਵਿੱਚ ਕੱਚਾ ਤੇਲ 116.01 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ ਘੱਟ ਹੋ ਕੇ ਜੂਨ 2023 ਵਿੱਚ 74.6 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ । ਹਾਲਾਂਕਿ ਇਸ ਦੇ ਬਾਵਜੂਦ ਪੈਟਰੋਲ,ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਆਈ ਹੈ ।