The Khalas Tv Blog India ਨੌਂ ਦਿਨਾਂ ‘ਚ ਅੱਠਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
India

ਨੌਂ ਦਿਨਾਂ ‘ਚ ਅੱਠਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਪਿਛਲੇ ਇੱਕ ਹਫ਼ਤੇ ਤੋਂ ਸਰਕਾਰੀ ਤੇਲ ਕੰਪਲੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ  ਵਾਧਾ ਕੀਤਾ ਜਾ ਰਿਹਾ ਹੈ। ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੋਵੇਂ 80-80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਨਾਲ ਇਨ੍ਹਾਂ 9 ਦਿਨਾਂ ‘ਚ ਤੇਲ 5.60 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪਿਛਲੇ ਨੌਂ ਦਿਨਾਂ ਵਿੱਚ ਅੱਠਵੀਂ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਇਸ ਵਧੀ ਹੋਈ ਕੀਮਤ ਨਾਲ ਦਿੱਲੀ ਵਿੱਚ ਪੈਟਰੋਲ 100 ਰੁਪਏ ਤੋਂ ਉਪਰ ਚਲਿਆ ਗਿਆ। ਦਿੱਲੀ ਵਿੱਚ ਅੱਜ ਇੱਕ ਲੀਟਰ ਪੈਟਰੋਲ 101.01 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 92.27 ਰੁਪਏ ਪ੍ਰਤੀ ਲੀਟਰ ਗੋ ਗਿਆ ਹੈ। ਮੁੰਬਈ ‘ਚ ਪੈਟਰੋਲ 84 ਪੈਸੇ ਅਤੇ ਡੀਜ਼ਲ 85 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਲੰਘੇ ਕੱਲ ਪੈਟਰੋਲ 80 ਪੈਸੇ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ।  

ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ ਨੌ ਦਿਨਾਂ ‘ਚ ਅੱਠਵੀਂ ਵਾਰ ਈਂਧਨ ਮਹਿੰਗਾ ਹੋਇਆ ਹੈ। ਦੇਸ਼ ਵਿੱਚ ਮਹਿੰਗਾਈ ਲਗਾਤਾਰ ਸਿਖਰਾਂ ‘ਤੇ ਜਾ ਰਹੀ ਹੈ । ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਮਹਿੰਗਾਈ ਦੇ ਝਟਕਿਆਂ ਦਾ ਹੁਣ ਲੋਕਾਂ ਦੀ ਜੇਬ ਉੱਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਅੱਠਵੀਂ ਵਾਰ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਦੇਸ਼ ਦਾ ਆਮ ਜਨਤਾ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Exit mobile version