‘ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਵਿੱਚ ਲਗਾਤਾਰ ਛੇਵੀਂ ਵਾਰ ਵਾਧਾ ਹੋਇਆ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 99.44 ਰੁਪਏ ਅਤੇ ਡੀਜ਼ਲ ਦੀ ਕੀਮਤ 90.77 ਰੁਪਏ ਹੋ ਗਈ ਹੈ।
ਲੰਘੇ ਕੱਲ ਪੈਟਰੋਲ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ ਸੱਤ ਦਿਨਾਂ ‘ਚ ਛੇਵੀਂ ਵਾਰ ਈਂਧਨ ਮਹਿੰਗਾ ਹੋਇਆ ਹੈ।
ਪਿੱਛਲੇ 7 ਦਿਨਾਂ ‘ਚ ਪੈਟਰੋਲ 3.91 ਰੁਪਏ ਮਹਿੰਗਾ ਹੋ ਗਿਆ ਹੈ ਅਤੇ ਡੀਜ਼ਲ 4.10 ਰੁਪਏ ਮਹਿੰਗਾ ਹੋ ਗਿਆ ਹੈ। । ਦੇਸ਼ ਵਿੱਚ ਮਹਿੰਗਾਈ ਲਗਾਤਾਰ ਸਿਖਰਾਂ ‘ਤੇ ਜਾ ਰਹੀ ਹੈ । ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਮਹਿੰਗਾਈ ਦੇ ਝਟਕਿਆਂ ਦਾ ਹੁਣ ਲੋਕਾਂ ਦੀ ਜੇਬ ਉੱਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ।