The Khalas Tv Blog India ਅੱਜ ਫੇਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ
India Punjab

ਅੱਜ ਫੇਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ


‘ਦ ਖਾਲਸ ਬਿਊਰੋ:- ਭਾਰਤ ‘ਚ ਵਿੱਚ ਪਹਿਲੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾਂ ਅੱਗ ਵਾਂਗੂ ਵੱਧਦੀਆਂ ਹੀ ਜਾ ਰਹੀਆਂ ਹਨ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਅੱਜ 26 ਜੂਨ ਨੂੰ ਲਗਾਤਾਰ 20ਵੇਂ ਦਿਨ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ ਪਹਿਲੀ ਵਾਰ 80 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀਆਂ ਕੀਮਤਾਂ ਬਾਰੇ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀਆਂ ਕੀਮਤਾਂ ਵਿਚ 21 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ ਤੇ ਡੀਜ਼ਲ ਦੀਆਂ ਕੀਮਤਾਂ ਵਿਚ 17 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ।

 

ਪੈਟਰੋਲ ਅਤੇ ਡੀਜ਼ਲ ਦੀਆਂ ਇਨ੍ਹਾਂ ਕੀਮਤਾਂ ਨੇ ਦੇਸ਼ ਅੰਦਰ ਪੂਰੀ ਤਰਥੱਲੀ ਮਚਾ ਦਿੱਤੀ ਹੈ। ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.92 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 80.13 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਅਤੇ ਡੀਜ਼ਲ ਦੀਆਂ ਕੀਮਤ 80.02 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 80.19 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ ਸ਼ੁੱਕਰਵਾਰ ਨੂੰ ਲਗਾਤਾਰ 20ਵੇਂ ਦਿਨ ਵਧੀਆਂ ਹਨ, ਉਥੇ ਹੀ ਪੈਟਰੋਲ ਦੀਆਂ ਕੀਮਤਾਂ ਤਿੰਨ ਹਫਤਿਆਂ ਤੋਂ ਵੀ ਘੱਟ ਸਮੇਂ ਵਿਚ 19ਵਾਰ ਵਧਾਈਆਂ ਗਈਆਂ ਹਨ।

Exit mobile version