The Khalas Tv Blog India Petrol Diesel Prices : ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ
India Punjab

Petrol Diesel Prices : ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

Petrol-diesel prices, Haryana, Punjab, petrol, diesel

ਪੰਜਾਬ 'ਚ ਪੈਟਰੋਲ 52 ਪੈਸੇ ਅਤੇ ਡੀਜ਼ਲ 50 ਪੈਸੇ ਸਸਤਾ ਹੋਇਆ ਹੈ।

ਨਵੀਂ ਦਿੱਲੀ : ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਅੱਜ ਹੋਏ ਤਾਜ਼ਾ ਬਦਲਾਅ ਵਿੱਚ ਦੇਸ਼ ‘ਚ ਕਿਤੇ ਤੇਲ ਮਹਿੰਗਾ ਹੋਇਆ ਅਤੇ ਕਿਤੇ ਸਸਤਾ ਹੋਇਆ ਹੈ। ਪੰਜਾਬ ਵਿੱਚ ਤੇਲ ਕੀਮਤਾਂ ਵਿੱਚ ਗਿਰਾਵਟ ਆਈ ਹੈ। ਸੂਬੇ ‘ਚ ਪੈਟਰੋਲ 52 ਪੈਸੇ ਅਤੇ ਡੀਜ਼ਲ 50 ਪੈਸੇ ਸਸਤਾ ਹੋਇਆ ਹੈ।

ਇਸਦੇ ਨਾਲ ਹੀ ਬਿਹਾਰ ‘ਚ ਪੈਟਰੋਲ 43 ਪੈਸੇ ਅਤੇ ਰਾਜਸਥਾਨ ‘ਚ 37 ਪੈਸੇ ਸਸਤਾ ਹੋ ਗਿਆ ਹੈ। ਇਸੇ ਤਰ੍ਹਾਂ ਡੀਜ਼ਲ  ਦੀ ਗੱਲ ਕਰੀਏ ਤਾਂ ਬਿਹਾਰ ਵਿੱਚ 40 ਪੈਸੇ ਅਤੇ ਰਾਜਸਥਾਨ ਵਿੱਚ 34 ਪੈਸੇ ਸਸਤਾ ਹੋਇਆ ਹੈ। ਜਦਕਿ ਇਸਦੇ ਉਲਟ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 59 ਪੈਸੇ, ਮੱਧ ਪ੍ਰਦੇਸ਼ ਵਿੱਚ 57 ਪੈਸੇ, ਪੱਛਮੀ ਬੰਗਾਲ ਵਿੱਚ 42 ਪੈਸੇ ਅਤੇ ਉੱਤਰ ਪ੍ਰਦੇਸ਼ ਵਿੱਚ 33 ਪੈਸੇ ਮਹਿੰਗਾ ਹੋ ਗਿਆ ਹੈ। ਇਨ੍ਹਾਂ ਰਾਜਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 52 ਪੈਸੇ, 52 ਪੈਸੇ, 39 ਪੈਸੇ ਅਤੇ 33 ਪੈਸੇ ਦਾ ਵਾਧਾ ਹੋਇਆ ਹੈ।  ਮਹਾਨਗਰਾਂ ‘ਚ ਈਂਧਨ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

– ਚੇਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੇਂ ਰੇਟ ਜਾਰੀ ਹਨ

– ਨੋਇਡਾ ‘ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

– ਗਾਜ਼ੀਆਬਾਦ ਵਿੱਚ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ।

ਲਖਨਊ ‘ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। WTI ਕਰੂਡ 0.32 ਡਾਲਰ ਜਾਂ 0.41 ਫੀਸਦੀ ਦੀ ਗਿਰਾਵਟ ਨਾਲ 77.58 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.25 ਡਾਲਰ ਜਾਂ 0.31 ਫੀਸਦੀ ਦੀ ਗਿਰਾਵਟ ਨਾਲ 81.41 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।

Exit mobile version