The Khalas Tv Blog India ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ
India Punjab

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

Petrol-diesel has become expensive in these states including Punjab, know the new rates

Petrol-diesel has become expensive in these states including Punjab, know the new rates

ਚੰਡੀਗੜ੍ਹ : ਪੰਜਾਬ ‘ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮਹਾਰਾਸ਼ਟਰ ‘ਚ ਪੈਟਰੋਲ 11 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਗੁਜਰਾਤ ‘ਚ ਜਿੱਥੇ ਪੈਟਰੋਲ ਦੀ ਕੀਮਤ ‘ਚ 84 ਪੈਸੇ ਦਾ ਵਾਧਾ ਹੋਇਆ ਹੈ ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।

ਨੋਇਡਾ ‘ਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ ‘ਚ ਡੀਜ਼ਲ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ ‘ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੋਰਟ ਬਲੇਅਰ ਵਿੱਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧੇ ਤੋਂ ਬਾਅਦ ਰਾਸ਼ਟਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ‘ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ‘ਚ ਈਂਧਨ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਸੋਧੀਆਂ ਜਾਂਦੀਆਂ ਹਨ। ਜੂਨ 2017 ਤੋਂ ਪਹਿਲਾਂ ਕੀਮਤਾਂ ‘ਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ।

ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

Exit mobile version