The Khalas Tv Blog India ਇਸ ਹਫਤੇ ਚੌਥੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
India

ਇਸ ਹਫਤੇ ਚੌਥੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ:-

ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਹਫ਼ਤੇ ਚੌਥੀ ਵਾਰ ਤੇਲ ਦੀਆਂ ਕੀਮਤਾਂ ਵਾਧ ਦਿੱਤੀਆਂ ਹਨ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਕੀਤੇ ਗਏ ਵਾਧੇ ਨਾਲ ਸਭ ਤੋਂ ਉੱਚੇ ਭਾਅ ’ਤੇ ਪੁੱਜ ਗਈਆਂ ਹਨ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਦਾ ਭਾਅ ਦਿੱਲੀ ਵਿਚ 85.70 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 92.28 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਿਆ ਹੈ। ਕੌਮੀ ਰਾਜਧਾਨੀ ਵਿਚ ਡੀਜ਼ਲ 75.88 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ਵਿਚ 82.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Exit mobile version