The Khalas Tv Blog India ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
India Punjab

ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol-diesel prices, Haryana, Punjab, petrol, diesel, ਪੰਜਾਬ ਵਿੱਚ ਪੈਟਰੋਲ ਸਸਤਾ

ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਭਰ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ‘ਚ ਪੈਟਰੋਲ 29 ਪੈਸੇ ਸਸਤਾ ਹੋ ਗਿਆ ਹੈ ਜਦਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 28 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇੱਥੇ ਪੈਟਰੋਲ 97.52 ਰੁਪਏ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਦੇਸ਼ ਦੇ ਹੋਰ ਸੂਬਿਆਂ ਦੀ ਗੱਲ ਕਰੀਏ ਤਾਂ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਵਿੱਚ 27 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ ਕ੍ਰਮਵਾਰ 96.49 ਰੁਪਏ ਅਤੇ 92.23 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ ‘ਚ ਪੈਟਰੋਲ ਦੀ ਕੀਮਤ ‘ਚ ਕਰੀਬ 89 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇੱਥੇ ਪੈਟਰੋਲ ਦੀ ਕੀਮਤ ਅਜੇ ਵੀ 105.96 ਰੁਪਏ ਪ੍ਰਤੀ ਲੀਟਰ ਹੈ। ਅੱਜ ਮਹਾਂਨਗਰ ਚੇਨਈ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

– ਚੇਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੇਂ ਰੇਟ ਜਾਰੀ ਹਨ

– ਨੋਇਡਾ ‘ਚ ਪੈਟਰੋਲ 96.64 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

– ਗਾਜ਼ੀਆਬਾਦ ਵਿੱਚ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ।

-ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

-ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

-ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। WTI ਕਰੂਡ 0.65 ਫੀਸਦੀ ਜਾਂ $0.50 ਦੇ ਵਾਧੇ ਨਾਲ 77.87 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.69 ਫੀਸਦੀ ਜਾਂ 0.56 ਡਾਲਰ ਦੇ ਵਾਧੇ ਨਾਲ 81.66 ‘ਤੇ ਵਿਕ ਰਿਹਾ ਹੈ। ਭਾਰਤ ਵਿੱਚ ਹਰ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤਾਂ ਵਿੱਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ।

Exit mobile version