‘ਦ ਖ਼ਾਲਸ ਬਿਊਰੋ : ਪਾਕਿਸਤਾਨ ਪਹਿਲਾਂ ਤੋਂ ਹੀ ਜਿੱਥੇ ਨਕਦੀ ਦੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ ਤਾਂ ਉੱਥੇ ਹੀ ਹੁਣ ਪੈਟਰੋਲ ਦੀਆਂ ਕੀਮਤਾਂ ਵੀ ਅਸਮਾਨੀਂ ਚੜ ਗਈਆਂ ਹਨ। ਪਾਕਿਸਤਾਨ ਨੇ ਪੈਟਰੋਲ ਦੀ ਕੀਮਤ 10 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ ਹੁਣ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ’ਚ ਕਰੰਸੀ ਦੇ ਮੁੱਲ ’ਚ ਭਾਰੀ ਗਿਰਾਵਟ ਆਈ ਹੈ। ਅਜਿਹੇ ’ਚ ਪਹਿਲਾਂ ਹੀ ਅਸਮਾਨ ਛੂਹ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।
