Punjab

ਪੰਜਾਬ ‘ਚ 4 ਘੰਟੇ ਲਈ ਬੰਦ ਰਹਿਣਗੇ ਪੈਟਰੋਲ ਪੰਪ, ਕਿਸਾਨਾਂ ਦੇ ਹੱਕ ‘ਚ ਐਲਾਨ

Petrol pumps closed , punjab, farmers protest, diesel, punjab

ਚੰਡੀਗੜ੍ਹ : ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਇਹ ਵੱਡਾ ਐਲਾਨ ਕੀਤਾ ਹੈ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੱਲ ਨੂੰ ਚਾਰ ਘੰਟੇ ਲਈ ਪੰਪ ਬੰਦ ਕਰਨ ਦਾ ਐਲਾਨ ਕੀਤਾ ਹੈ।

ਪੈਟਰੋਲ ਪੰਪ ਮਾਲਕ ਅੱਜ ਪੂਰਾ ਦਿਨ ਪੈਟਰੋਲੀਅਮ ਕੰਪਨੀਆਂ ਤੋਂ ਪੈਟਰੋਲ ਨਹੀਂ ਖਰੀਦਣਗੇ। ਪੈਟਰੋਲੀਅਮ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ ‘ਚ ਪੈਟਰੋਲ ਨਹੀਂ ਪਾਇਆ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ।

ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਜਾਣਾਂ ਚਾਹੁੰਦੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਨੂੰ ਪਾਕਿਸਤਾਨ ਬਾਰਡਰ ਬਣਾਇਆ ਗਿਆ ਹੈ। ਉਨ੍ਹਾਂ ‘ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ‘ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਇਹ ਨਿੰਦਣਯੋਗ ਹੈ। ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ।

ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕੀਤਾ ਜਾਵੇ।