‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਲਾਗ ਵਧਣ ਕਾਰਨ ਅੱਜ ਤੋਂ ਚੰਡੀਗੜ੍ਹ ਵਿਖੇ ਸਥਿਤ ਪੀਜੀਆਈ ‘ਚ ਓਪੀਡੀ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐਮਰਜੈਂਸੀ ਦੇ ਇਲਾਵਾ ਓਪੀਡੀਜ਼ ਨੂੰ ਬੰਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਰਾਤ ਦੇ ਕਰਫਿਊ ਤੇ ਸਕੂਲਾਂ ਕਾਲਜਾਂ ਨੂੰ ਪਹਿਲਾਂ ਹੀ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।