Punjab

ਹਾਈਕੋਰਟ ਹੋਈ ਸਖ਼ਤ, ਪੀਜੀਆਈ ਮੁਲਾਜ਼ਮਾਂ ਦੀ ਹੜਤਾ ਲ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੀਜੀਆਈ ਵਿੱਚ ਆਊਟਸੋਰਸਡ ਵਰਕਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਘੂਰੀ ਤੋਂ ਬਾਅਦ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਪੀਜੀਆਈ ਦੇ ਮੁਲਾਜ਼ਮਾਂ ਵੱਲੋਂ ਪੀਜੀਆਈ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰ ਰਹੇ ਸਨ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੜਤਾਲ ਉੱਤੇ ਰੋਕ ਲਗਾ ਦਿੱਤੀ ਹੈ। ਪੀਜੀਆਈ ਵਿੱਚ ਠੇਕੇ ਉੱਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਬਰਾਬਰ ਕੰਮ ਬਰਬਾਰ ਤਨਖਾਹ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਮਰੀਜ਼ਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੀਜੀਆਈ ਵੱਲੋਂ ਅੱਜ ਓਪੀਡੀ ਵੀ ਬੰਦ ਕਰ ਦਿੱਤੀ ਗਈ ਸੀ। ਇਸ ਦੌਰਾਨ ਪੀਜੀਆਈ ਵੱਲੋਂ ਹਾਈਕੋਰਟ ਵੱਲੋਂ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਉੱਤੇ ਅਦਾਲਤ ਨੇ ਮੁਲਾਜ਼ਮਾਂ ਦੀ ਹੜਤਾਲ ਉੱਤੇ ਸਟੇਅ ਲਗਾ ਦਿੱਤੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ। ਮੁਲਾਜ਼ਮਾਂ ਨੇ ਕਿਹਾ ਕਿ ਉਹ ਹਾਈਕੋਰਟ ਵਿੱਚ ਆਪਣਾ ਜਵਾਬ ਦਰਜ ਕਰਨਗੇ।