Punjab

ਸਰਪੰਚ ਸੰਦੀਪ ਸਿੰਘ ਮਾਮਲੇ ਵਿੱਚ ਦੋ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ…

Photos of two accused in Sarpanch Sandeep Singh murder case released, Hoshiarpur police asked for help from people

ਹੁਸ਼ਿਆਰਪੁਰ : ਪੁਲਿਸ ਨੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ ਚੀਨਾ ਕਾਜਲ ਦੇ ਕਤਲ ਨਾਲ ਜੁੜੇ ਦੋ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਲੋਕਾਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਕੋਈ ਵੀ ਜਾਣਕਾਰੀ ਸੀਆਈਏ ਇੰਚਾਰਜ ਨੂੰ ਮੋਬਾਈਲ ਨੰਬਰ 9779962538 ਜਾਂ ਥਾਣਾ ਬੁੱਲੋਵਾਲ ਨੂੰ ਮੋਬਾਈਲ ਨੰਬਰ 76579-99600 ‘ਤੇ ਦਿੱਤੀ ਜਾ ਸਕਦੀ ਹੈ।

ਪਿੰਡ ਡਡਿਆਣਾ ਕਲਾਂ ਦਾ ਸਰਪੰਚ ਸੰਦੀਪ ਸਿੰਘ ਚੀਨਾ (45) ਵੱਖ-ਵੱਖ ਅਨੁਸੂਚਿਤ ਜਾਤੀ ਸੰਗਠਨਾਂ ਅਤੇ ਬਸਪਾ ਨਾਲ ਜੁੜਿਆ ਹੋਇਆ ਸੀ ਅਤੇ ਅੱਡਾ ਦੋਸਡਕਾ ਵਿਖੇ ਕਾਜਲ ਅਰਥ ਮੂਵਰ ਦੇ ਨਾਂ ‘ਤੇ ਕਾਰੋਬਾਰ ਚਲਾਉਂਦਾ ਸੀ। ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਵਾਲੀ ਥਾਂ ‘ਤੇ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਰੋਹ ਦੀ ਲਹਿਰ ਫੈਲ ਗਈ ਅਤੇ ਵੱਖ-ਵੱਖ ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਮਿਲ ਕੇ ਹੁਸ਼ਿਆਰਪੁਰ ਸ਼ਹਿਰ ਦੇ ਬਾਜ਼ਾਰ ਬੰਦ ਕਰਵਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਅੱਡਾ ਦੋਸ਼ ਰੋਡ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਪੁਲਿਸ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਨੂੰ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

ਥਾਣਾ ਬੁੱਲੋਵਾਲ ਨੇ ਮੁਲਜ਼ਮ ਅਸਲਪੁਰ ਵਾਸੀ ਵਿੱਕੀ ਅਤੇ ਦੋ ਹੋਰਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟ ਮੁਤਾਬਕ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ ਵੀ ਰਾਊਂਡਅਪ ਕੀਤਾ ਗਿਆ ਹੈ। ਘਟਨਾ ਦਾ ਕਾਰਨ ਮ੍ਰਿਤਕਾ ਨਾਲ ਕਥਿਤ ਤੌਰ ‘ਤੇ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੀ ਘਟਨਾ ਨੂੰ ਲੈ ਕੇ ਮੁਲਜ਼ਮਾਂ ਦੀ ਦੁਸ਼ਮਣੀ ਦੱਸੀ ਜਾ ਰਹੀ ਹੈ।