India

ਮੋਦੀ ਦੀ ਤਸਵੀਰ ਮੁੜ ਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਉਹਨਾਂ ਰਾਜਾਂ ਵਿੱਚ ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ,ਜਿਥੇ ਹਾਲ ਵਿੱਚ ਹੀ ਵਿਧਾਨ ਸਭਾ ਚੋਣਾਂ ਹੋ ਕੇ ਹੱਟੀਆਂ ਹਨ। ਪੰਜ ਰਾਜਾਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਨੀਪੁਰ ਵਿੱਚ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਹੋਣ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟੀਕਾਕਰਨ ਸਰਟੀਫਿਕੇਟਾਂ ਤੋਂ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਸੀ ਪਰ ਹੁਣ ਸਰਕਾਰ ਇਸ ਨੂੰ ਦੋਬਾਰਾ ਟੀਕਾਕਰਨ ਸਰਟੀਫਿਕੇਟਾਂ ਉੱਤੇ ਲਗਵਾਉਣ ਦੀ ਤਜ਼ਵੀਜ ਉਤੇ ਅਮਲ ਕਰਨ ਦੀਆਂ ਤਿਆਰੀਆਂ ਵਿੱਚ ਹੈ।