‘ਦ ਖ਼ਾਲਸ ਬਿਊਰੋ : ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਦੀ ਗੋ ਲੀ ਨਾਲ ਮਾ ਰੇ ਗਏ ਸ਼ਹੀ ਦ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤ ਵੱਡੀਆਂ ਸ਼ਖਸੀਅਤਾਂ ਦੀਆਂ ਤਸਵੀਰਾਂ ਇਸ ਅਜਾਇਬ ਘਰ ਵਿੱਚ ਲਗਾਈਆਂ ਗਈਆਂ ਹਨ। ਇਨ੍ਹਾਂ ਸ਼ਖਸੀਅਤਾਂ ਵਿੱਚ ਜੋਧਪੁਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਯਤਨ ਕਰਨ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚ ਯੋਗਦਾਨ ਪਾਉਣ ਵਾਲੇ ਜੀ. ਐਸ. ਸੋਹਨ ਸਿੰਘ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀ: ਡਾ. ਜਸਵੰਤ ਸਿੰਘ ਗਿੱਲ, ਬ੍ਰਗੇਡੀਅਰ ਪ੍ਰੀਤਮ ਸਿੰਘ ਸ਼ਾਮਲ ਹਨ। ਇਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਨੇ ਗੁਰਮਤਿ ਦੀਆਂ ਪੈੜਾਂ ’ਤੇ ਚੱਲ ਕੇ ਪੰਥਕ ਸੇਵਾ ਨਿਭਾਈ ਹੈ, ਉਹ ਕੌਮ ਲਈ ਸਤਿਕਾਰਯੋਗ ਹਨ ਅਤੇ ਪੰਥਕ ਸਨਮਾਨ ਵਜੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿੱਚ ਸ਼ ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਸਿੱਖੀ ਜਜ਼ਬੇ ਦੀ ਮਿਸਾਲ ਹਨ। ਧਾਮੀ ਨੇ ਇਸੇ ਤਰ੍ਹਾਂ ਬਾਕੀ ਸ਼ਖਸੀਅਤਾਂ ਦਾ ਜੀਵਨ ਬਿਓਰਾ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਹਾਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸ਼ਖ਼ਸੀਅਤਾਂ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਬਾਰੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਸੇਵਾ ਕਰਨ ਵਾਲੇ ਹਰ ਸ਼ਖ਼ਸ ਦਾ ਦਿਲੋਂ ਸਤਿਕਾਰ ਕਰਦੀ ਹੈ ਅਤੇ ਕਰਦੀ ਰਹੇਗੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ। ਇੱਥੇ ਸਿੱਖੀ ਲਈ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪੰਥਕ ਸੇਵਾਵਾਂ ਕਰਨ ਵਾਲਿਆਂ ਨੂੰ ਯਾਦ ਕਰਦੀ ਹੈ ਅਤੇ ਇਸੇ ਤਹਿਤ ਹੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਮੌਕੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸੁਖਰਾਜ ਸਿੰਘ, ਸਾਧੂ ਸਿੰਘ, ਬੀਬੀ ਪਰਮਜੀਤ ਕੌਰ ਆਦਿ ਸ਼ਾਮਿਲ ਹੋਏ ਸਨ ਅਤੇ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਤੋਂ ਬਾਅਦ ਬਹਿਬਲ ਕਲਾਂ ਵਿਖੇ ਹੋਏ ਗੋ ਲੀ ਕਾਂ ਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌ ਤ ਹੋ ਗਈ ਸੀ। ਬਹਿਬਲ ਖੁਰਦ (ਨਿਆਮੀਵਾਲਾ) ਦੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਸਰਾਵਾਂ ਦੇ ਗੁਰਜੀਤ ਸਿੰਘ ਦੀ ਮੌ ਤ ਨੂੰ ਸੱਤ ਸਾਲ ਹੋ ਗਏ ਹਨ। ਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਅਤੇ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਸੱਤ ਸਾਲ ਬੀਤਣ ਤੋਂ ਬਾਅਦ ਇਨਸਾਫ ਨਾ ਮਿਲਣ ਦੇ ਵਿਰੋਧ ਵਿਚ ਬਹਿਬਲ ਕਲਾਂ ਦੇ ਉਸੇ ਥਾਂ ‘ਤੇ ਵਿਰੋਧ ਪ੍ਰਦ ਰ ਸ਼ਨ ਕਰ ਰਹੇ ਹਨ। ਇਨ੍ਹਾਂ ਪਰਿਵਾਰਾਂ ਦੀ ਮੰਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦਬੀ ਕਰਨ ਵਾਲੇ ਲੋਕਾਂ ਨੂੰ, ਗੋ ਲੀ ਕਾਂ ਡ ਵਿੱਚ ਸ਼ਾਮਲ ਲੋਕਾਂ ਨੂੰ ਸਜ਼ਾ ਮਿਲੇ।
ਜੂਨ 2015 ਵਿੱਚ ਬਹਿਬਲ ਕਲਾਂ ਦੇ ਨਜ਼ਦੀਕ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ। ਅਕਤੂਬਰ 2015 ਵਿੱਚ ਇਸ ਦੇ ਅੰਗ ਬਰਗਾੜੀ ਵਿਖੇ ਮਿਲਣ ਤੋਂ ਬਾਅਦ ਲੋਕਾਂ ਨੇ ਵਿਰੋਧ ਪ੍ਰ ਦ ਰਸ਼ਨ ਸ਼ੁਰੂ ਕੀਤਾ ਸੀ। ਫ਼ਰੀਦਕੋਟ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪ੍ਰਦਰਸ਼ਨਕਾਰੀਆਂ ਉੱਪਰ ਗੋਲੀਆਂ ਚੱਲੀਆਂ ਸਨ। ਇਨ੍ਹਾਂ ਘਟਨਾਵਾਂ ਨੇ ਪੰਜਾਬ, ਇਸ ਦੀ ਰਾਜਨੀਤੀ ਅਤੇ ਵਿਧਾਨ ਸਭਾ ਚੋਣਾਂ ‘ਤੇ ਡੂੰਘਾ ਅਸਰ ਪਾਇਆ ਸੀ।