Punjab

ਪਾਕਿਸਤਾਨ ਤੋਂ ਆਏ ਸ਼ਰਧਾਲੂ ਹੋ ਰਹੇ ਹਨ ਕਰੋਨਾ ਦੇ ਸ਼ਿਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਵਾਪਸ ਪਰਤ ਆਇਆ ਹੈ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਦੇ ਰਾਹੀ ਸ਼ਰਧਾਲੂ ਵਾਪਸ ਭਾਰਤ ਪਹੁੰਚੇ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਵਾਪਸ ਆਏ 816 ਲੋਕਾਂ ਵਿੱਚੋਂ 100 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲੇ ਤੱਕ ਸਾਰੇ ਸ਼ਰਧਾਲੂ ਪਾਕਿਸਤਾਨ ਤੋਂ ਵਾਪਿਸ ਨਹੀਂ ਪਰਤੇ ਹਨ। ਹਾਲਾਂਕਿ, ਕਿਸੇ ਵੀ ਸ਼ਰਧਾਲੂ ਦੀ ਹਾਲਤ ਗੰਭੀਰ ਨਹੀਂ ਦੱਸੀ ਗਈ ਹੈ। ਪਾਕਿਸਤਾਨ ਤੋਂ ਅਟਾਰੀ ਬਾਰਡਰ ਪਹੁੰਚਣ ਉੱਤੇ ਸਾਰੇ ਸ਼ਰਧਾਲੂਆਂ ਦੇ ਰੈਪਿਡ ਟੈਸਟ ਕੀਤੇ ਜਾ ਰਹੇ ਹਨ।

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣੀ ਲਾਜ਼ਮੀ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਕਰੀਬ 70 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।