Punjab Religion

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ 15 ਤੇ 16 ਫਰਵਰੀ ਨੂੰ ਹੋਵੇਗੀ ਕੋਰੋਨਾ ਟੈਸਟ – ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ :- ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਮ ਅੰਬੈਸੀ ਵੱਲੋਂ 18 ਫਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦਫਤਰ ਵਿਖੇ 15 ਤੇ 16 ਫਰਵਰੀ ਨੂੰ ਸਵੇਰੇ 10 ਵਜੇ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ 18 ਫਰਵਰੀ ਤੋਂ 25 ਫਰਵਰੀ ਤੱਕ ਜਥਾ ਸ਼ਹੀਦੀ ਸਾਕੇ ਦੇ ਸ਼ਤਾਬਦੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾ ਰਿਹਾ ਹੈ।

Comments are closed.