The Khalas Tv Blog International ਪਾਕਿਸਤਾਨ ਤੋਂ ਵਾਪਸ ਭਾਰਤ ਪਹੁੰਚਿਆ ਸ਼ਰਧਾਲੂਆਂ ਦਾ ਜਥਾ
International Punjab

ਪਾਕਿਸਤਾਨ ਤੋਂ ਵਾਪਸ ਭਾਰਤ ਪਹੁੰਚਿਆ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਵਾਪਸ ਪਰਤ ਆਇਆ ਹੈ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਦੇ ਰਾਹੀ ਸ਼ਰਧਾਲੂ ਵਾਪਸ ਭਾਰਤ ਪਹੁੰਚੇ ਹਨ। ਸ਼ਰਧਾਲੂਆਂ ਨੇ ਕਿਹਾ ਕਿ ਪਕਿਸਤਾਨ ਵਿੱਚ ਸੰਗਤ ਨੇ ਸਾਡਾ ਬਹੁਤ ਸਤਿਕਾਰ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਸਾਨੂੰ ਬਹੁਤ ਵਧੀਆ ਲੱਗਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ ਸੀ। ਇਹ ਜਥਾ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ਰਾਹੀਂ ਹੀ ਪਾਕਿਸਤਾਨ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਵੀਜ਼ਿਆਂ ਲਈ 750 ਤੋਂ ਵੱਧ ਸ਼ਰਧਾਲੂਆਂ ਦੀ ਸੂਚੀ ਭੇਜੀ ਸੀ, ਜਿਸ ਵਿੱਚੋਂ ਸਿਰਫ 437 ਸ਼ਰਧਾਲੂਆਂ ਨੂੰ ਹੀ ਵੀਜ਼ੇ ਮਿਲੇ ਸਨ।

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣੀ ਲਾਜ਼ਮੀ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਕਰੀਬ 70 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।

Exit mobile version