ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੀਲੀਭੀਤ ਐਨਕਾਊਂਟਰ ਮਾਮਲੇ ਵਿੱਚ ਸਵਾਲ ਚੁੱਕੇ ਹਨ । ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਦਾਸਪੁਰ ਦੀ ਬਖਸ਼ੀਵਾਲਾ ਚੌਂਕੀ ‘ਤੇ ਗ੍ਰੇਨੇਡ ਹਮਲੇ ਵਿੱਚ 3 ਮੁਲਜ਼ਮਾਂ ਦੇ ਐਨਕਾਊਂਟਰ ਦੀ ਜਾਂਚ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ । ਉਧਰ ਪੀਲੀਭੀਤ ਦੇ DM ਨੇ ਵੀ ਸਿਟੀ ਮੈਜਿਸਟ੍ਰੇਟ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ ।
ਗੁਰਦਾਸਪੁਰ ਦੀ ਬਖਸ਼ੀਵਾਲਾ ਚੌਂਕੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਯੂਪੀ ਅਤੇ ਪੰਜਾਬ ਪੁਲਿਸ ਦੇ ਜੁਆਇੰਟ ਆਪਰੇਸ਼ਨਸ ਵਿੱਚ ਜਸ਼ਨਪ੍ਰੀਤ ਸਿੰਘ,ਗੁਰਵਿੰਦਰ ਸਿੰਘ ਅਤੇ ਵੀਰੇਂਦਰ ਸਿੰਘ ਪੀਲੀਭੀਤ ਵਿੱਚ ਮਾਰੇ ਗਏ ਸਨ । ਪਹਿਲੇ ਦਿਨ ਤੋਂ ਹੀ ਐਨਕਾਊਂਟਰ ਨੂੰ ਲੈ ਕੇ ਸਵਾਲ ਉੱਠ ਰਹੇ ਸਨ । ਜਿਸ ਤੋਂ ਬਾਅਦ ਹੂਣ ਪੀਲੀਭੀਤ ਦੇ DM ਨੇ ਸਿਟੀ ਮੈਜਿਸਟ੍ਰੇਟ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ । ਮੈਜਿਸਟ੍ਰੇਟ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗਾ ।
DM ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ 6 ਦਿਨਾਂ ਦੇ ਅੰਦਰ ਪਬਲਿਕ ਜਾਂ ਹੋਰ ਕੋਈ ਵੀ ਵਿਅਕਤੀ ਆਪਣੇ ਬਿਆਨ ਇਸ ਐਨਕਾਊਂਟਰ ਨੁੰ ਲੈ ਕੇ ਦਰਜ ਕਰਵਾ ਸਕਦਾ ਹੈ। ਇਸ ਮਾਮਲੇ ਵਿੱਚ ਐਨਕਾਊਂਟਰ ਵਿੱਚ ਸ਼ਾਮਲ ਲੋਕਾਂ ਦੇ ਬਿਆਨ ਵੀ ਦਰਜ ਕੀਤਾ ਜਾਣਗੇ ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵੀ ਆਪਣੇ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ ।