India

ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੇਰਲਾ ‘ਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਜਹਾਜ਼ ਦੇ ਯਾਤਰੀਆਂ ਲਈ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿੱਚ ਹੋਏ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਮਾਮੂਲੀ ਸੱਟਾਂ ਲੱਗਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।

7 ਅਗਸਤ ਨੂੰ ਰਾਤ ਸਮੇਂ ਵਾਪਰੇ ਇਸ ਹਾਦਸੇ ਵਿੱਚ ਦੋ ਪਾਇਲਟ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਵਿੱਚ ਦੋ ਪਾਇਲਟ ਤੇ ਚਾਰ ਕਰਿਊ ਮੈਂਬਰਾਂ ਸਮੇਤ ਕੁੱਲ 190 ਲੋਕ ਸਵਾਰ ਸਨ।