India

ਨੇਪਾਲ ‘ਚ ਜਹਾਜ਼ ਹਾਦਸਾਗ੍ਰਸਤ, ਹੁਣ ਤੱਕ 5 ਮੌਤਾਂ, 19 ਲੋਕ ਸਵਾਰ ਸਨ

ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਹੁਣ ਤੱਕ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋਇਆ ਅਤੇ ਅੱਗ ਲੱਗ ਗਈ। ਇਹ ਘਟਨਾ ਅੱਜ ਸਵੇਰੇ 11 ਵਜੇ ਵਾਪਰੀ।

ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। ਇਹ ਜਹਾਜ਼ ਸੌਰਯਾ ਏਅਰਲਾਈਨਜ਼ ਦਾ ਸੀ। ਕਾਠਮੰਡੂ ਪੋਸਟ ਮੁਤਾਬਕ ਪੁਲਸ ਅਤੇ ਫਾਇਰਫਾਈਟਰਜ਼ ਦੀ ਟੀਮ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀ ਹੈ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ‘ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਨੇਪਾਲ ਵਿੱਚ 2023 ਵਿੱਚ ਹੋਏ ਜਹਾਜ਼ ਹਾਦਸੇ ਵਿੱਚ 68 ਲੋਕਾਂ ਦੀ ਮੌਤ ਹੋ ਗਈ ਸੀ

ਇਸ ਤੋਂ ਪਹਿਲਾਂ 14 ਜਨਵਰੀ 2023 ਨੂੰ ਨੇਪਾਲ ਵਿੱਚ ਇੱਕ ਜਹਾਜ਼ ਹਾਦਸਾ ਹੋਇਆ ਸੀ। ਇਸ ਹਾਦਸੇ ‘ਚ ਯਤੀ ਏਅਰਲਾਈਨਜ਼ ਦਾ ਜਹਾਜ਼ ਕਾਠਮੰਡੂ ਤੋਂ 205 ਕਿਲੋਮੀਟਰ ਦੂਰ ਪੋਖਰਾ ‘ਚ ਹਾਦਸਾਗ੍ਰਸਤ ਹੋ ਗਿਆ। ਇਹ ਏਟੀਆਰ-72 ਜਹਾਜ਼ ਸੀ, ਜਿਸ ਵਿਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਤੋਂ 10 ਸਕਿੰਟ ਪਹਿਲਾਂ ਜਹਾਜ਼ ਪਹਾੜੀ ਨਾਲ ਟਕਰਾ ਗਿਆ। ਇਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ ਅਤੇ ਇਹ ਖਾਈ ਵਿੱਚ ਡਿੱਗ ਗਿਆ ਸੀ।