‘ਦ ਖਾਲਸ ਬਿਊਰੋ:-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ Covid-19 ਤੋਂ ਜੰਗ ਜਿੱਤ ਚੁੱਕੇ 4800 ਤੋਂ ਵੱਧ ਲੋਕਾਂ ਦੇ ਠੀਕ ਹੋ ਜਾਣ ਦੀ ਚੰਗੀ ਖ਼ਬਰ ਦਿੱਤੀ ਹੈ। ਇਹ ਖੁਸ਼ਖਬਰੀ ਕੈਪਟਨ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਉਹਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਠੀਕ ਹੋਏ ਤੇ ਹੋ ਰਹੇ ਮਰੀਜਾਂ ਨਾਲ ਸੂਬੇ ‘ਚ ਵੱਡੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ।
ਉਹਨਾਂ ਕਿਹਾ ਕਿ ਰਾਹਤ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਇੱਕ ਪਲਾਜ਼ਮਾ ਬੈਂਕ ਬਹੁਤ ਹੀ ਜਲਦ ਸ਼ੁਰੂ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਦੇ ਇਸ ਐਲਾਨ ਦੇ ਨਾਲ-ਨਾਲ ਠੀਕ ਹੋ ਚੁੱਕੇ ਮਰੀਜ਼ਾਂ ਨੂੰ ਪਲਾਜ਼ਮਾ ਥੈਰਿਪੀ ਲਈ ਪਲਾਜ਼ਮਾ ਦਾਨ ਕਰਨ ਦੀ ਅਪੀਲ ਵੀ ਕੀਤੀ ਹੈ।