The Khalas Tv Blog India ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਘਰ ਬਣਾਉਣ ਦੀ ਜਗ੍ਹਾ ਘਰ ਉਜਾੜੇ, ਪਤੀਆਂ ਨੇ ਦੂਜੀ ਕਿਸ਼ਤ ਜਾਰੀ ਨਾ ਕਰਨ ਦੀ ਕੀਤੀ ਅਪੀਲ
India

ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਘਰ ਬਣਾਉਣ ਦੀ ਜਗ੍ਹਾ ਘਰ ਉਜਾੜੇ, ਪਤੀਆਂ ਨੇ ਦੂਜੀ ਕਿਸ਼ਤ ਜਾਰੀ ਨਾ ਕਰਨ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਲੋਕਾਂ ਨੂੰ ਘਰ ਬਣਾਉਣ ਲਈ ਮਦਦ ਦਿੱਤੀ ਜਾਂਦੀ ਹੈ। ਪਰ ਉੱਤਰ ਪ੍ਰਦੇਸ਼ ਤੋਂ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰ ਬਣਾਉਣ ਦੀ ਥਾਂ ਕਈ ਲੋਕਾਂ ਦੇ ਘਰ ਬਰਬਾਦ ਹੋ ਗਏ ਹਨ। ਕਿਉਂਕਿ ਸਰਕਾਰ ਵੱਲੋਂ ਦਿੱਤੀ ਇਸ ਮਦਦ ਦੀ ਔਰਤਾਂ ਵੱਲੋਂ ਗਲਤ ਵਰਤੋਂ ਕੀਤੀ ਗਈ ਹੈ।

ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਿਵਾਸ ਦੀ ਪਹਿਲੀ ਕਿਸ਼ਤ ਮਿਲਦੇ ਹੀ 11 ਔਰਤਾਂ ਆਪਣੇ ਪਤੀਆਂ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਭੱਜ ਗਈਆਂ ਹਨ। ਇਨ੍ਹਾਂ ਔਰਤਾਂ ਨੂੰ 40 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਮਿਲੀ ਸੀ। ਇਸ ਤੋਂ ਬਾਅਦ ਪੀੜਤਾ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕਰਕੇ ਦੂਜੀ ਕਿਸ਼ਤ ਨਾ ਭੇਜਣ ਦੀ ਅਪੀਲ ਕੀਤੀ। ਵਿਭਾਗ ਵੱਲੋਂ ਦਿੱਤੇ ਗਏ ਸਰਕਾਰੀ ਪੈਸਿਆਂ ਦੀ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ 11 ਔਰਤਾਂ ਦੇ ਪਤੀ ਪਰੇਸ਼ਾਨ ਹਨ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਦੀ ਦੂਜੀ ਕਿਸ਼ਤ ਨਾ ਜਾਰੀ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੂੰ ਡਰ ਸਤਾ ਰਿਹਾ ਹੈ ਕਿ ਕੀਤੇ ਇਸ ਵਸੂਲੀ ਦਾ ਨੋਟਿਸ ਉਨ੍ਹਾਂ ਦੇ ਨਾਮ ਨਾ ਜਾਰੀ ਹੋ ਜਾਵੇ।

ਜਿਨ੍ਹਾਂ ਕੋਲ ਘਰ ਨਹੀਂ ਹੈ, ਉਨ੍ਹਾਂ ਨੂੰ ਸਰਕਾਰ ਸਹੂਲਤਾਂ ਦਿੰਦੀ ਹੈ

ਤੁਹਾਨੂੰ ਦੱਸ ਦੇਈਏ ਕਿ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਪੈਸੇ ਦਿੰਦੀ ਹੈ, ਜਿਨ੍ਹਾਂ ਕੋਲ ਘਰ ਨਹੀਂ ਹੈ। ਇਸ ਸਕੀਮ ਵਿੱਚ ਔਰਤਾਂ ਵੀ ਲਾਭਪਾਤਰੀਆਂ ਹਨ।

ਇਹ ਵੀ ਪੜ੍ਹੋ –  23 ਜੁਲਾਈ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕੀਤਾ ਐਲਾਨ

 

Exit mobile version