‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟੈਕਸ ਸਿਸਟਮ ‘ਚ ਸੁਧਾਰ ਕਰ ਦਿੱਤੇ ਗਏ ਹਨ ਜਿਸ ਦੇ ਚੱਲਦਿਆਂ, ਪ੍ਰਧਾਨ ਮੰਤਰੀ ਨੇ ਨਵਾਂ ਟੈਕਸ ਪਲੇਟਫਾਰਮ ‘ਟਰਾਂਸਪੇਰੈਂਟ ਟੈਕਸਟੇਸ਼ਨ’ ਦੀ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ।
ਟੈਕਸ ਸੁਧਾਰਾਂ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅੱਗੇ ਵੱਧ ਕੇ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਟੈਕਸ ਪ੍ਰਣਾਲੀ ‘ਫੇਸਲੈੱਸ’ ਹੋ ਰਹੀ ਹੈ, ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 130 ਕਰੋੜ ਲੋਕਾਂ ਦੇ ਦੇਸ਼ ਵਿਚ ਸਿਰਫ 1.5 ਕਰੋੜ ਲੋਕ ਟੈਕਸ ਅਦਾ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਲੇਟਫਾਰਮ ‘ਚ Faceless Assessment, Faceless Appeal ਅਤੇ Taxpayers Charter ਜਿਹੇ ਵੱਡੇ ਰਿਫਾਰਮਰਸ ਹਨ। ਜਿਨਾਂ ਵਿੱਚੋਂ ਦੋ Faceless Assessment ਅਤੇ Taxpayers Charter ਅੱਜ ਤੋਂ ਲਾਗੂ ਹੋ ਗਏ ਹਨ। ਜਦਕਿ Faceless Appeal ਦੀ ਸ਼ੁਰੂਆਤ 25 ਸਤਬੰਰ ਤੋਂ ਸ਼ੁਰੂ ਹੋਵੇਗੀ।
ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੌਜੂਦ ਸਨ।