Punjab

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ PM ਮੋਦੀ ਦਾ ਭਾਵੁਕ ਸੰਦੇਸ਼ !

ਬਿਊਰੋ ਰਿਪੋਰਟ : ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਨਾ ਸਿਰਫ ਪੰਜਾਬ ਵਿੱਚ ਸੋਕ ਹੈ ਬਲਕਿ ਪੂਰੇ ਦੇਸ਼ ਤੋਂ ਉਨ੍ਹਾਂ ਦੇ ਦੇਹਾਂਤ ਦੇ ਦੁਖ ਜਤਾਇਆ ਜਾ ਰਿਹਾ ਹੈ, ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤ ਦਾ ਨੈਲਸਨ ਮੰਡੇਲਾ ਰਹਿਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਟਵੀਟ ਕਰਕੇ ਦੁਖ ਜਤਾਇਆ ਹੈ । ਉਨ੍ਹਾਂ ਲਿਖਿਆ ਕਿ ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ,ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਵੀ ਰਾਜ ਨੂੰ ਸਹੀ ਅਗਵਾਈ ਦਿੱਤੀ। ਉਧਰ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁਖ ਜ਼ਾਹਿ ਕੀਤਾ ਹੈ ।

ਰਾਸ਼ਟਰਪਤੀ ਨੇ ਵੀ ਜਤਾਇਆ ਦੁਖ 

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਰਾਜਨੀਤਿਕ ਨੇਤਾਵਾਂ ਵਿੱਚੋਂ ਇੱਕ ਦੱਸਦੇ ਹੋਏ ਦੇਸ ਦੀ ਰਾਸ਼ਟਰਪਤੀ ਦ੍ਰੋਪਤੀ ਮੁਰਮਰੂ  ਨੇ ਉਹਨਾਂ ਦੇ ਦੇਹਾਂਤ  ਨੂੰ ਵੱਡਾ ਘਾਟਾ ਦੱਸਿਆ ਹੈ ।ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਭਾਵੇਂ ਲੋਕ ਸੇਵਾ ਵਿੱਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤੱਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ।

ਸੀਐੱਮ ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖਬਰ ਨੂੰ ਦੁਖਦਾਈ ਦੱਸਿਆ ਹੈ ਤੇ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੇ ਦੁਖ ਜਤਾਉਂਦੇ ਹੋਏ ਕਿਹਾ ਪਰਮਾਤਮਾ ਪਰਿਵਾਰ ਨੂੰ ਹਿੰਮਤ ਬਖਸ਼ੇ,ਬਾਦਲ ਸਾਬ੍ਹ ਦੇ ਲਈ ਸਾਰਿਆਂ ਦੇ ਦਿਲਾਂ ਵਿੱਚ ਇਜ਼ਤ ਸੀ ਉਹ ਭਾਵੇਂ ਕਿਸੇ ਵੀ ਪਾਰਟੀ ਦੇ ਨਾਲ ਸਬੰਧ ਰੱਖ ਦਾ ਹੋਵੇ, ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾ ਵਿੱਚ ਥਾਂ ਬਖਸ਼ੇ ।

ਕੇਜਰੀਵਾਲ ਨੇ ਦੁਖ ਜਤਾਇਆ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵ ਦੁਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾ ਵਿੱਚ ਥਾਂ ਬਖਸ਼ੇ, ਮੇਰੀ ਹਮਦਰਦੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੇ ਨਾਲ ਹੈ

ਕੇਂਦਰੀ ਮੰਤਰੀਆਂ ਨੇ ਦੁਖ ਜਤਾਇਆ

ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹਾਂਤ ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਹੈ ਤੇ ਕਿਹਾ ਬਾਦਲ ਸਾਹਬ ਮਿੱਟੀ ਦੇ ਪੁੱਤਰ ਕਿਹਾ ਹੈ। ਉਹਨਾਂ ਅਨੁਸਾਰ ਬਾਦਲ ਸਾਰੀ ਉਮਰ ਆਪਣੀਆਂ ਜੜਾਂ ਨਾਲ ਜੁੜੇ ਰਹੇ। ਉਹਨਾਂ ਨਾਲ ਕਈ ਮੁੱਦਿਆਂ ‘ਤੇ ਹੋਈ ਗੱਲਬਾਤ ਨੂੰ ਵੀ ਕੇਂਦਰੀ ਮੰਤਰੀ ਨੇ ਯਾਦ ਕੀਤਾ ਹੈ । ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਨੂੰ ਉਨ੍ਹਾਂ ਆਪਣੇ ਲਈ ਨਿੱਜੀ ਘਾਟਾ ਦੱਸਿਆ ਹੈ।

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਇਹ ਦੁਆ ਕੀਤੀ ਹੈ ਕਿ ਪ੍ਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਰਾਘਵ ਚੱਢਾ ਨੇ ਦੁਖ ਜਤਾਇਆ

ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ਤੇ ਸੰਵੇਦਨਾ ਜ਼ਾਹਿਰ ਕਰਦੇ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੂੰਘੀ ਸੰਵੇਦਨਾ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਪਣੇ ਟਵੀਟ ਵਿੱਚ ਮਰਹੂਮ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਸਿਆਸੀ ਦਿੱਗਜ, ਹਰਮਨ ਪਿਆਰੇ ਆਗੂ ਦੱਸਿਆ ਹੈ ਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਸਿਆਸਤ ਵਿੱਚ ਬਹੁਤ ਵੱਡਾ ਘਾਟਾ ਪੈ ਗਿਆ ਹੈ।

ਕਾਂਗਰਸੀ ਐਮਪੀ ਰਵਨੀਤ ਸਿੰਘ ਬਿਟੂ ਨੇ ਆਪਣੀ ਸੰਵੇਦਨਾ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਹੈ ਕਿ ਤੇ ਲਿੱਖਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਨੂੰ ਸਮਰਪਿਤ ਕਰ ਦਿੱਤਾ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ। ਇਸ ਔਖੀ ਘੜੀ ਵਿੱਚ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਚਹੇਤਿਆਂ ਨਾਲ ਮੇਰੀ ਦਿਲੀ ਹਮਦਰਦੀ ਹੈ। ਉਹਨਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।