‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ ਇਹ ਨਾਂ ਰੱਖਣ ਵਿਚ ਦੇਰ ਹੋ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਪਲ ਦਾ ਇੰਤਜ਼ਾਰ ਸੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ, “ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।”
ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਵੀ ਦਿੱਤੀ ਹੈ। ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ, “ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।”
As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
— PMO India (@PMOIndia) September 25, 2022
ਤਕਰੀਬਨ 1 ਦਹਾਕੇ ਤੋਂ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ। ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ।
ਹਰਿਆਣਾ ਅਤੇ ਪੰਜਾਬ ਦੀਆਂ ਵਿਧਾਨ ਸਭਾ ਪਹਿਲਾਂ ਹੀ ਮਤਾ ਪਾਸ ਕਰ ਚੁੱਕੀਆਂ ਸਨ ਕਿ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ ਪਰ ਏਅਰਪੋਰਟ ਦੇ ਨਾਲ ਮੁਹਾਲੀ ਅਤੇ ਚੰਡੀਗੜ੍ਹ ਸ਼ਬਦ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਵਿਚਾਲੇ ਵਿਵਾਦ ਚੱਲ ਰਿਹਾ ਸੀ। ਪੰਜਾਬ ਅਤੇ ਹਰਿਆਣਾ ਦੋਵੇਂ ਹੀ ਆਪੋ ਆਪਣਾ ਦਾਅਵਾ ਹੁਣ ਵੀ ਛੱਡਣ ਨੂੰ ਤਿਆਰ ਨਹੀਂ ਸਨ। ਹਰਿਆਣਾ ਪਹਿਲਾਂ ਚੰਡੀਗੜ੍ਹ ਸ਼ਬਦ ਜੋੜਨ ਦੀ ਜ਼ਿੱਦ ਕਰ ਰਿਹਾ ਸੀ, ਪਰ ਹੁਣ ਇਸ ਦੇ ਨਾਲ ਪੰਚਕੂਲਾ ਜੋੜਨ ‘ਤੇ ਅੜਿਆ ਹੋਇਆ ਸੀ ਜਦਕਿ ਪੰਜਾਬ ਸ਼ਹੀਦ ਭਗਤ ਸਿੰਘ ਏਅਰਪੋਰਟ ਦੇ ਨਾਲ ਮੋਹਾਲੀ ਸ਼ਬਦ ਜੋੜਨਾ ਚਾਹੁੰਦਾ ਹੈ।
2008 ਵਿੱਚ ਕੌਮਾਂਤਰੀ ਹਵਾਈ ਅੱਡਾ ਬਣਨਾ ਸ਼ੁਰੂ ਹੋਇਆ
2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਦਰਜਾ ਦਿਵਾਉਣ ਦੇ ਲਈ ਏਅਰਪੋਰਟ ਦੀ ਉਸਾਰੀ ਸ਼ੁਰੂ ਹੋਈ ਸੀ। ਸੂਬੇ ਦੇ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ ਸੀ ਪਰ ਅਖੀਰਲੇ ਮੌਕੇ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪਹੁੰਚ ਗਏ ਅਤੇ ਏਅਰਪੋਰਟ ‘ਤੇ ਹਰਿਆਣਾ ਦਾ ਵੀ ਬਰਾਬਰ ਦਾ ਹੱਕ ਦੱਸਿਆ।
2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਦਰਜਾ ਦਿਵਾਉਣ ਦੇ ਲਈ ਏਅਰਪੋਰਟ ਦੀ ਉਸਾਰੀ ਸ਼ੁਰੂ ਹੋਈ ਸੀ। ਸੂਬੇ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ ਸੀ ਪਰ ਅਖੀਰਲੇ ਮੌਕੇ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪਹੁੰਚ ਗਏ ਅਤੇ ਏਅਰਪੋਰਟ ‘ਤੇ ਹਰਿਆਣਾ ਦਾ ਵੀ ਬਰਾਬਰ ਦਾ ਹੱਕ ਦੱਸਿਆ। ਬਸ ਉਸੇ ਦਿਨ ਤੋਂ ਦੋਵਾਂ ਸੂਬਿਆਂ ਵਿੱਚ ਵਿਵਾਦ ਸ਼ੁਰੂ ਹੋ ਗਿਆ। 11 ਸਤੰਬਰ 2015 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਏਅਰਪੋਰਟ ਦਾ ਦਰਜਾ ਦਿੰਦੇ ਹੋਏ ਇਸ ਦੇ ਨਵੇਂ ਟਰਮਿਨਲਸ ਦਾ ਉਦਘਾਟਨ ਕੀਤਾ ਪਰ ਨਾਂ ਨੂੰ ਲੈ ਕੇ ਰੇੜਕਾ ਜਾਰੀ ਰਿਹਾ। ਨਵਾਂ ਟਰਮਿਨਲ ਵੀ ਮੁਹਾਲੀ ਵਾਲੀ ਥਾਂ ‘ਤੇ ਬਣਾਇਆ ਗਿਆ ਸੀ।
ਪੰਜਾਬ ਸਰਕਾਰ ਦਾ ਦਾਅਵਾ ਸੀ ਕੌਮਾਂਤਰੀ ਹਵਾਈ ਅੱਡੇ ਲਈ ਸੂਬਾ ਸਰਕਾਰ ਨੇ ਜ਼ਮੀਨ ਦਿੱਤੀ ਹੈ, ਇਸ ਲਈ ਏਅਰਪੋਰਟ ਦਾ ਨਾਂ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਹੋਣਾ ਚਾਹੀਦਾ ਹੈ ਜਦਕਿ ਹਰਿਆਣਾ ਦਾ ਤਰਕ ਸੀ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੀ ਕੌਮਾਂਤਰੀ ਦਰਜਾ ਮਿਲਿਆ ਹੈ। ਇਸ ਲਈ ਚੰਡੀਗੜ੍ਹ ਇਸ ਨਾਲ ਜੁੜਿਆ ਹੋਣਾ ਚਾਹੀਦਾ ਹੈ।