ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi) ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ( Prakash Purab of Shri Guru Nanak Dev Ji) ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ। ਇਸ ਸਮਾਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੰੁ ਸੰਬੋਧਨ ਵੀ ਕੀਤਾ । ਇਸ ਦੌਰਾਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।
On the eve of Guru Purab, addressing a programme in Delhi recalling Sri Guru Nanak Dev Ji. https://t.co/x4hCgNhVb4
— Narendra Modi (@narendramodi) November 7, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿੱਚ ਪਹੁੰਚੇ । ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।ਇਸ ਦੌਰਾਨ ਪੀਐੱਮ ਮੋਦੀ ਨੇ ਗੁਰਬਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਮਹਾਉਤਸਵ ਦਾ ਵੀ ਜ਼ਿਕਰ ਕੀਤਾ।
Participated in the programme to mark the Parkash Purab of Sri Guru Nanak Dev Ji. Sharing some glimpses… pic.twitter.com/7Mcsh6WHG9
— Narendra Modi (@narendramodi) November 7, 2022
ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸਾਨੂੰ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਤਿੰਨ ਸਾਲ ਪਹਿਲਾਂ ਅਸੀਂ ਵੀ ਦੇਸ਼-ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖ ਪਰੰਪਰਾ ਦੇ ਪ੍ਰਕਾਸ਼ ਪੁਰਬ ਦੀ ਸਾਕਾਰ ਜੋ ਮਹੱਤਵਪੂਰਨ ਰਹੀ ਹੈ, ਅੱਜ ਦੇਸ਼ ਵੀ ਉਸੇ ਤਨਦੇਹੀ ਨਾਲ ਕਰਤੱਵ ਅਤੇ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾ ਰਿਹਾ ਹੈ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਲਗਾਤਾਰ ਇਨ੍ਹਾਂ ਅਲੌਕਿਕ ਸਮਾਗਮਾਂ ਦਾ ਹਿੱਸਾ ਬਣਨ, ਸੇਵਾ ਵਿਚ ਹਿੱਸਾ ਲੈਣ ਦਾ ਮੌਕਾ ਮਿਲਦਾ ਰਿਹਾ ਹੈ। ਆਜ਼ਾਦੀ ਦੇ ਇਸ ਅੰਮ੍ਰਿਤ ਵਿੱਚ ਦੇਸ਼ ਬਰਾਬਰੀ, ਸਦਭਾਵਨਾ, ਸਮਾਜਿਕ ਨਿਆਂ ਅਤੇ ਏਕਤਾ ਲਈ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਅਰਦਾਸ’ ਦੇ ਮੰਤਰ ‘ਤੇ ਚੱਲ ਰਿਹਾ ਹੈ। ਦੇਸ਼ ਨੂੰ ਗੁਰੂਬਾਣੀ ਤੋਂ ਮਿਲੀ ਸੇਧ ਅੱਜ ਇੱਕ ਪਰੰਪਰਾ, ਇੱਕ ਵਿਸ਼ਵਾਸ ਅਤੇ ਇੱਕ ਵਿਕਸਤ ਭਾਰਤ ਦਾ ਸੰਕਲਪ ਹੈ।