India Punjab Religion

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ‘ਚ ਪਹੁੰਚੇ PM ਮੋਦੀ

PM Modi arrived at the Prakash Purab function of Shri Guru Nanak Dev Ji

ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi) ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ( Prakash Purab of Shri Guru Nanak Dev Ji)  ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ। ਇਸ ਸਮਾਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੰੁ ਸੰਬੋਧਨ ਵੀ ਕੀਤਾ । ਇਸ ਦੌਰਾਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸ਼੍ਰੀ  ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ  ਸਮਾਗਮ ਵਿੱਚ ਪਹੁੰਚੇ । ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।ਇਸ ਦੌਰਾਨ ਪੀਐੱਮ ਮੋਦੀ ਨੇ ਗੁਰਬਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਮਹਾਉਤਸਵ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸਾਨੂੰ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਤਿੰਨ ਸਾਲ ਪਹਿਲਾਂ ਅਸੀਂ ਵੀ ਦੇਸ਼-ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖ ਪਰੰਪਰਾ ਦੇ ਪ੍ਰਕਾਸ਼ ਪੁਰਬ ਦੀ ਸਾਕਾਰ ਜੋ ਮਹੱਤਵਪੂਰਨ ਰਹੀ ਹੈ, ਅੱਜ ਦੇਸ਼ ਵੀ ਉਸੇ ਤਨਦੇਹੀ ਨਾਲ ਕਰਤੱਵ ਅਤੇ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾ ਰਿਹਾ ਹੈ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਲਗਾਤਾਰ ਇਨ੍ਹਾਂ ਅਲੌਕਿਕ ਸਮਾਗਮਾਂ ਦਾ ਹਿੱਸਾ ਬਣਨ, ਸੇਵਾ ਵਿਚ ਹਿੱਸਾ ਲੈਣ ਦਾ ਮੌਕਾ ਮਿਲਦਾ ਰਿਹਾ ਹੈ। ਆਜ਼ਾਦੀ ਦੇ ਇਸ ਅੰਮ੍ਰਿਤ ਵਿੱਚ ਦੇਸ਼ ਬਰਾਬਰੀ, ਸਦਭਾਵਨਾ, ਸਮਾਜਿਕ ਨਿਆਂ ਅਤੇ ਏਕਤਾ ਲਈ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਅਰਦਾਸ’ ਦੇ ਮੰਤਰ ‘ਤੇ ਚੱਲ ਰਿਹਾ ਹੈ। ਦੇਸ਼ ਨੂੰ ਗੁਰੂਬਾਣੀ ਤੋਂ ਮਿਲੀ ਸੇਧ ਅੱਜ ਇੱਕ ਪਰੰਪਰਾ, ਇੱਕ ਵਿਸ਼ਵਾਸ ਅਤੇ ਇੱਕ ਵਿਕਸਤ ਭਾਰਤ ਦਾ ਸੰਕਲਪ ਹੈ।