‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਅਤੇ ਯੂਕਰੇਨ ‘ਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਅਤੇ ਅਤੇ ਮੌਜੂਦਾ ਆਲਮੀ ਹਾਲਾਤ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਇਸ ਤੋਂ ਪਹਿਲਾਂ 28 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ ਸੀ। ਬੈਠਕ ‘ਚ ਪੀਐੱਮ ਮੋਦੀ ਨੇ ਕਿਹਾ ਸੀ ਕਿ ਭਾਰਤ ਜੰਗ ‘ਚ ਫਸੇ ਆਪਣੇ ਗੁਆਂਢੀ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਲੋਕਾਂ ਦੀ ਮਦਦ ਕਰਨਾ ਜਾਰੀ ਰੱਖੇਗਾ।