India Lok Sabha Election 2024

PM Modi ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ। ਪੀਐਮ ਮੋਦੀ ਮੰਗਲਵਾਰ ਨੂੰ ਵਾਰਾਣਸੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਪਹੁੰਚੇ ਅਤੇ ਉੱਥੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਵਾਰਾਣਸੀ ਪਹੁੰਚ ਕੇ ਉਨ੍ਹਾਂ ਨੇ ਦਸ਼ਾਸ਼ਵਮੇਧ ਘਾਟ ਅਤੇ ਕਾਲ ਭੈਰਵ ਮੰਦਰ ‘ਚ ਪੂਜਾ ਅਰਚਨਾ ਕੀਤੀ।

ਇਸ ਤੋਂ ਬਾਅਦ ਪੀਐਮ ਦਾ ਕਾਫਲਾ ਵਾਰਾਣਸੀ ਕਲੈਕਟਰੇਟ ਲਈ ਰਵਾਨਾ ਹੋਇਆ। ਉਨ੍ਹਾਂ ਇੱਥੇ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕੀਤੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਕਈ ਕੇਂਦਰੀ ਮੰਤਰੀ ਅਤੇ 12 ਰਾਜਾਂ ਦੇ ਮੁੱਖ ਮੰਤਰੀ ਪੀਐਮ ਦੀ ਨਾਮਜ਼ਦਗੀ ਵਿੱਚ ਸ਼ਾਮਲ ਸਨ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਪ੍ਰਧਾਨ ਮੰਤਰੀ ਮੋਦੀ ਦੀ ਨਾਮਜ਼ਦਗੀ ‘ਤੇ ਕਿਹਾ, ”ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਰੋਡ ਸ਼ੋਅ ਪੂਰੇ ਕਾਸ਼ੀ, ਉੱਤਰ ਪ੍ਰਦੇਸ਼ ਅਤੇ ਦੇਸ਼ ਨੂੰ ਉਤਸ਼ਾਹਿਤ ਕਰਨ ਵਾਲਾ ਸੀ। ਪ੍ਰਧਾਨ ਮੰਤਰੀ ਮੋਦੀ ਦਾ ਮਿਸ਼ਨ ਜ਼ਰੂਰ ਸਫਲ ਹੋਵੇਗਾ, ਉਹ ਇਕ ਧਰਤੀ ਅਤੇ ਇਕ ਭਵਿੱਖ ਦੀ ਗੱਲ ਕਰਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਵਾਰਾਣਸੀ ਤੋਂ ਚੋਣ ਲੜ ਰਹੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੇ ਖਿਲਾਫ ਅਜੇ ਰਾਏ ਨੂੰ ਮੈਦਾਨ ‘ਚ ਉਤਾਰਿਆ ਹੈ।

ਇਹ ਵੀ ਪੜ੍ਹੋ – ਪੰਜਾਬ ਪੁਲਿਸ ਨੇ ਫੜੇ ਪੰਨੂ ਦੇ 3 ਹਮਾਇਤੀ, ਜਨਤਕ ਥਾਵਾਂ ’ਤੇ ਕੀਤੀ ਸੀ ਮਾੜੀ ਹਰਕਤ