India

ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲੇ ਮੋਦੀ ਬਣੇ ਚੌਥੇ ਪ੍ਰਧਾਨ ਮੰਤਰੀ

‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਘਾਟ ਪਹੁੰਚੇ, ਜਿੱਥੇ ਰਾਸ਼ਟਰਪਿਤਾ ਮਹਾਤਮਾਂ ਗਾਂਧੀ ਨੂੰ ਸ਼ਰਧਾਜ਼ਲੀ ਦਿੱਤੀ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ, ਅੱਜ PM ਮੋਦੀ ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਵਾਲੇ ਦੇਸ਼ ਚੌਂਥੇ ਪ੍ਰਧਾਨ ਮੰਤਰੀ ਬਣ ਗਏ ਹਨ।

ਕਿਲ੍ਹੇ ‘ਚ ਪਹੁੰਚਣ ‘ਤੇ ਸਭ ਤੋਂ ਪਹਿਲਾ ਪ੍ਰਧਾਨ ਮੰਤਰੀ ਨੂੰ ਤਿੰਨ ਫੌਜਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ।

 

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ‘ਚ ਆਤਮਨਿਰਭਤਾ ਦੀ ਜ਼ਰੂਰਤ ਹੈ, ਸਾਨੂੰ ਦੇਸ਼ ਨੂੰ ਆਤਮ ਨਿਰਭਰ ਬਣਾਉਣਾ ਹੀ ਹੋਵੋਗਾ, ਅਸੀਂ ਕਦੋਂ ਤੱਕ ਕੱਚਾ ਮਾਲ ਬਾਹਰ ਭੇਜਦੇ ਰਹਾਂਗੇ।

 

ਇਨ੍ਹਾਂ ਹੀ ਪ੍ਰਧਾਨ ਮੰਤਰੀ ਨੇ ਚੀਨ ਨੂੰ ਲਲਕਾਰਦਿਆਂ ਕਿਹਾ ਕਿ LAC ਅਤੇ LOC ਵੱਲ ਕੋਈ ਅੱਖ ਚੱਕ ਕੇ ਨਹੀਂ ਦੇਖ ਸਕਦਾ, ਅਸੀਂ ਅੱਤਵਾਦ ਅਤੇ ਵਿਸਥਾਰਵਾਦ ਦਾ ਡੱਟ ਕੇ ਮੁਕਾਬਲਾ ਕਰਾਂਗੇ, ਸਾਡੀ ਤਾਕਤ ਨੂੰ ਦੁਨੀਆਂ ਨੇ ਲੱਦਾਖ ‘ਚ ਦੇਖਿਆ ਹੈ, ਸਾਡੀ ਤਾਕਤ ਨੂੰ ਕੋਈ ਵੀ ਘੱਟ ਕਰਕੇ ਨਾ ਦੇਖੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੱਦਾਖ ਵਿੱਚ ਭਾਰਤ, ਚੀਨ ਵਿਚਕਾਰ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਜ਼ਲੀ ਵੀ ਦਿੱਤੀ।

ਇਸ ਤੋਂ ਇਲਾਵਾਂ ਉਹਨਾਂ ਇਹ ਵੀ ਕਿਹਾ ਅਸੀ ਦੂਸਰੇ ਮੁਲਕਾ ਨਾਲ ਸਬੰਧਾ ਨੂੰ ਮਜਬੂਤ ਕੀਤਾ ਹੈ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾਂ ਸੱਤ ਤੋਂ ਜ਼ਿਆਦਾ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਵਾਲੇ ਪ੍ਰਧਾਨ ਮੰਤਰੀਆਂ ‘ਚ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਨਾਂ ਵੀ ਸ਼ਾਮਲ ਹੈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 1947 ਤੋਂ 1963 ਦਰਮਿਆਨ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1966 ਤੋਂ 1976 ਅਤੇ 1980 ਤੋਂ 1984 ਦਰਮਿਆਨ ਆਪਣੇ ਦੋ ਕਾਰਜਕਾਲ ਦੌਰਾਨ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2004 ਤੋਂ 2013 ਦੌਰਾਨ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ।