India International

PM ਮੋਦੀ ਨੇ ਕੀਤੀ ਨੀਦਰਲੈਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ

ਦ ਖ਼ਾਲਸ ਬਿਊਰੋ : ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟ ਨਾਲ ਚਰਚਾ ਕੀਤੀ । ਦੋਵਾਂ ਦੇਸ਼ਾ ਦੇ ਪ੍ਰਧਾਨ ਮੰਤਰੀਆਂ ਨੇ ਯੁੱਧ ਕਾਰਨ ਯੂਕਰੇਨ ਵਿੱਚ ਪੈਦਾ ਹੋਏ ਮਨੁੱਖੀ ਸੰਕਟ ਬਾਰੇ ਵੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਮੋਦੀ ਨੇ ਇਕ ਵਾਰ ਫਿਰ ਦੋਵਾਂ ਦੇਸ਼ਾਂ ਨੂੰ ਵਿਵਾਦ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਦੇ ਰਾਹ ‘ਤੇ ਪਰਤਣ ਦੀ ਭਾਰਤ ਦੀ ਅਪੀਲ ਨੂੰ ਦੁਹਰਾਇਆ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਡੈਲੀਗੇਸ਼ਨ ਪੱਧਰੀ ਗੱਲਬਾਤ ਦਾ ਸੁਆਗਤ ਕੀਤਾ ਅਤੇ ਉਮੀਦ ਜਤਾਈ ਕਿ ਜਲਦੀ ਹੀ ਕੋਈ ਹੱਲ ਕੱਢ ਲਿਆ ਜਾਵੇਗਾ।ਮੋਦੀ ਨੇ ਰੂਟ ਨੂੰ ਯੁੱਧ ਖੇਤਰ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਪ੍ਰਭਾਵਿਤ ਲੋਕਾਂ ਤੱਕ ਭਾਰਤ ਤੋਂ ਦਵਾਈਆਂ ਸਮੇਤ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਉਣ ਦੀ ਵੀ ਜਾਣਕਾਰੀ ਦਿੱਤੀ।ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਟ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।