PM Modi inspected the incident site and said that the accused will not be spared

ਓਡੀਸਾ ਦੇ ਬਾਲਾਸੋਰ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਦੇ ਨਾਲ 288 ਮੁਸਾਫਿਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਾਜ਼ਰ ਤੋਂ ਜਿਆਦਾ ਲੋਕ ਜ਼ਖਮੀ ਹੋ ਗਏ ਹਨ, ਇਸ ਹਾਦਸੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਘਟਨਾ ਸਥਾਨ ‘ਤੇ ਜਾ ਕੇ ਜਾਇਜ਼ਾ ਲਿਆ। ਫਿਰ ਉਹ ਬਾਲਾਸੋਰ ਮੈਡੀਕਲ ਕਾਲਜ ਵਿੱਚ ਜ਼ਖਮੀਆਂ ਨੂੰ ਮਿਲੇ। ਪੀਐਮ ਮੋਦੀ ਨੇ ਕਿਹਾ ਕਿ ਇਹ ਘਟਨਾ ਝੰਜੋੜਨ ਕਰਨ ਵਾਲੀ ਹੈ। ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

PM ਮੋਦੀ ਨੇ ਕਿਹਾ ਕਿ ਮੈਂ ਅਸਹਿ ਦਰਦ ਮਹਿਸੂਸ ਕਰ ਰਿਹਾ ਹਾਂ। ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਸੀਂ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹਾਂ। ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਦਾ ਧੰਨਵਾਦ। ਇਹ ਘਟਨਾ ਬਹੁਤ ਦੁਖਦਾਈ ਅਤੇ ਪ੍ਰੇਸ਼ਾਨ ਕਰਨ ਵਾਲੀ ਹੈ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਸਰਕਾਰ ਹਰ ਪੱਧਰ ‘ਤੇ ਜਾਂਚ ਕਰੇਗੀ। ਇਸ ਘਟਨਾ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ।

ਹਾਦਸੇ ਵਾਲੀ ਥਾਂ ‘ਤੇ ਪੀ.ਐੱਮ. ਮੋਦੀ ਦੇ ਨਾਲ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪੀਐਮ ਮੋਦੀ ਨਾਲ ਰੇਲਵੇ ਦੇ ਸਾਰੇ ਉੱਚ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ। ਪੀ.ਐੱਮ. ਮੋਦੀ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ।

ਪੀ.ਐੱਮ. ਮੋਦੀ ਨੇ ਕਿਹਾ ਕਿ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਣੀ ਚਾਹੀਦੀ ਹੈ। ਦੁੱਖ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦੀਓਏ ਕਿ ਓਡੀਸਾ ਦੇ ਬਾਲਾਸੋਰ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਦੇ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਸੀ ਅਤੇ 1000 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ ਸਨ। ਹਾਦਸੇ ਤੋਂ ਬਾਅਦ ਗੈਸ ਟਾਰਚਾਂ ਅਤੇ ਇਲੈਕਟ੍ਰਿਕ ਕਟਰਾਂ ਦੀ ਮਦਦ ਨਾਲ ਬਚਾਅ ਕਰਮੀਆਂ ਨੇ ਰਾਤ ਭਰ ਰੇਲਗੱਡੀਆਂ ਵਿਚਕਾਰ ਫਸੇ ਜ਼ਿੰਦਾ ਲੋਕਾਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਭੁਵਨੇਸ਼ਵਰ ਦੇ ਅਧਿਕਾਰੀਆਂ ਨੇ ਦੱਸਿਆ ਕਿ 1,200 ਕਰਮਚਾਰੀਆਂ ਤੋਂ ਇਲਾਵਾ 200 ਐਂਬੂਲੈਂਸ, 50 ਬੱਸਾਂ ਅਤੇ 45 ਮੋਬਾਈਲ ਹੈਲਥ ਯੂਨਿਟ ਹਾਦਸੇ ਵਾਲੀ ਥਾਂ ‘ਤੇ ਕੰਮ ਕਰ ਰਹੇ ਹਨ। ਲਾਸ਼ਾਂ ਨੂੰ ਟਰੈਕਟਰਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ‘ਚ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।