The Khalas Tv Blog Punjab PM ਮੋਦੀ ਪੰਜਾਬ ਦੇ ਹਿੱਤਾਂ ਲਈ ਨਹੀਂ, ਪਾਰਟੀ ਦੀ ਮਜ਼ਬੂਤੀ ਲਈ ਆ ਰਹੇ ਨੇ ਪੰਜਾਬ – ਬਾਦਲ
Punjab

PM ਮੋਦੀ ਪੰਜਾਬ ਦੇ ਹਿੱਤਾਂ ਲਈ ਨਹੀਂ, ਪਾਰਟੀ ਦੀ ਮਜ਼ਬੂਤੀ ਲਈ ਆ ਰਹੇ ਨੇ ਪੰਜਾਬ – ਬਾਦਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਹਲਕਾ ਲੰਬੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਬੋਲਦਿਆਂ ਕਿਹਾ ਕਿ ਉਹ ਸੂਬੇ ਦੇ ਹਿੱਤ ਲਈ ਨਹੀਂ ਬਲਕਿ ਚੋਣਾਂ ਨੂੰ ਦੇਖਦੇ ਹੋਏ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਜੇ ਪੰਜਾਬ ਦੇ ਹਿੱਤਾਂ ਦੀ ਕੋਈ ਗੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੈ। ਉਨ੍ਹਾਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ।

Exit mobile version