‘ਦ ਖ਼ਾਲਸ ਬਿਊਰੋ :- ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਨਿਵਾਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਵਣਜ ਮੰਤਰੀ ਪਿਊਸ਼ ਗੋਇਲ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਪਿਛਲੀ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਸੀ ਕਿ 5ਵੀਂ ਮੀਟਿੰਗ ਫ਼ੈਸਲਾਕੁੰਨ ਹੋਵੇਗੀ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਮੰਤਰੀਆਂ ਨੇ ਜੋ ਫਾਰਮੂਲਾ ਤੈਅ ਕੀਤਾ ਹੈ, ਉਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।