ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਫੇਰੀ ਨੂੰ ਲੈ ਕੇ ਵੱਡਾ ਐਲਾਨ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮੋਦੀ ਦੀ ਗੁਰਦਾਸਪੁਰ ਰੈਲੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਜਾਪੋਵਾਲ ਵਿਖੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਵੀ ਕੀਤੀ ਹੈ ਤਾਂ ਸ਼ਾਂਤਮਈ ਢੰਗ ਨਾਲ ਅੱਗੇ ਵਧਿਆ ਜਾ ਸਕੇ।
ਪੰਧੇਰ ਨੇ ਕਿਹਾ ਕਿ ਇਸੇ ਤਰ੍ਹਾਂ ਜਲੰਧਰ ਵਿੱਚ ਸ਼ਾਹਕੋਟ ‘ਚ ਸੁਖਜਿੰਦਰ ਸਿੰਘ ਸਭਰਾ, ਫਗਵਾੜੇ ‘ਚ ਮਨਜੀਤ ਰਾਏ ਦੀ ਅਗਵਾਈ ਵਿੱਚ ਜਥਾ ਅੱਗ ਵਧੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਤੋਂ ਸਾਡੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਕਿਸੇ ਵੀ ਲੀਡਰ ‘ਚ ਦਮ ਹੈ ਕਿ ਉਹ ਕਿਸਾਨਾਂ ਦੇ ਸਾਵਾਲਾਂ ਦੇ ਜਵਾਬ ਦੇ ਸਕੇ। ਉਨ੍ਹਾਂ ਨੇ ਕਿਹਾ ਕਿ ਅੱਜ ਅੰਦੋਲਨ 102 ਦਿਨਾਂ ਤੱਕ ਜਾ ਪੁੱਜਾ ਹੈ ਪਰ ਹਾਲੇ ਤੱਕ ਭਾਜਪਾ ਸਰਕਾਰ ਨੇ ਕੋਈ ਨਿਪਟਾਰਾ ਨਹੀਂ ਕੀਤਾ।
ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲ
- ਕੀ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਪ੍ਰਦਰਸ਼ਨ ਕਰਨ ਦਾ ਅਧਿਕਾਰ ਦੇਸ਼ ਦੇ ਕਿਸਾਨਾਂ ਨੂੰ ਨਹੀਂ ਹੈ ?
- ਕਿਹੜੇ ਕਾਨੂੰਨ ਦੇ ਮੁਤਾਬਕ ਪੰਜਾਬ ਹਰਿਆਣਾ ਦੇ ਬਾਰਡਰ ‘ਤੇ ਲੋਹੇ ਅਤੇ ਸੀਮਿੰਟ ਦੀਆਂ ਕੰਧਾਂ ਖੜੀਆਂ ਕੀਤੀਆਂ?
- ਕਿਸਾਨਾਂ ‘ਤੇ ਚਲਾਏ ਜਾਣ ਵਾਲੇ ਹਥਿਆਰ ਜਿਵੇਂ ਅੱਥਰੂ ਗੈਸ ਦੋ ਗੋਲੇ, ਡਰੋਨ ਨਾਲ ਹਮਲੇ, SLR ਦੀ ਵਰਤੋ , 12ਬੋਰ ਦੀ ਵਰਤੋਂ ਜਿਸ ਨਾਲ 450 ਦੇ ਕਰੀਬ ਕਿਸਾਨ ਜ਼ਖ਼ਮੀ ਹੋਏ ਅਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਜਵਾਬ ਦੇਵੇ ਸਰਕਾਰ
- ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਸਜ਼ਾ
- ਕਿਸਾਨਾਂ ਦਾ ਕਰਜ਼ਾ ਮੁਆਫੀ
- MSP ਗਾਰੰਟੀ ਕਾਨੂੰਨ
ਇਸਦੇ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਇੱਕਠੇ ਹੋ ਕੇ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਹੈ।