The Khalas Tv Blog India ਟਰੰਪ ਦੇ ਦਾਅਵੇ ਨੂੰ PM ਮੋਦੀ ਨੇ ਕੀਤਾ ਖਾਰਜ, ‘ਪਾਕਿਸਤਾਨ ਦੀ ਅਪੀਲ ‘ਤੇ ਹੋਈ ਸੀ ਜੰਗਬੰਦੀ’
India International

ਟਰੰਪ ਦੇ ਦਾਅਵੇ ਨੂੰ PM ਮੋਦੀ ਨੇ ਕੀਤਾ ਖਾਰਜ, ‘ਪਾਕਿਸਤਾਨ ਦੀ ਅਪੀਲ ‘ਤੇ ਹੋਈ ਸੀ ਜੰਗਬੰਦੀ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ ਲਈ ਅਮਰੀਕਾ ਨੇ ਵਪਾਰ ਦਾ ਲਾਲਚ ਦਿੱਤਾ ਸੀ।

PM ਮੋਦੀ ਨੇ ਕਿਹਾ ਕਿ ਭਾਰਤ ਨੇ ਕਸ਼ਮੀਰ ਬਾਰੇ ਕਦੇ ਵੀ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ ਕੀਤਾ ਤੇ ਨਾ ਹੀ ਭਵਿੱਖ ਵਿਚ ਕਦੇ ਕਰੇਗਾ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਐਕਸ ’ਤੇ ਇਕ ਵੀਡੀਓ ਪੋਸਟ ਕਰਦਿਆਂ ਕਿਹਾ ਕਿ PM ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਫੋਨ ’ਤੇ 35 ਮਿੰਟ ਦੇ ਕਰੀਬ ਗੱਲਬਾਤ ਕੀਤੀ।

ਮਿਸਰੀ ਨੇ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨੂੰ ਸਾਫ਼ ਕਰ ਦਿੱਤਾ ਕਿ ਇਸ ਪੂਰੇ ਘਟਨਾਕ੍ਰਮ (7 ਤੋਂ 10 ਮਈ) ਦੌਰਾਨ ਕਿਸੇ ਵੀ ਸਮੇਂ, ਕਿਸੇ ਵੀ ਪੱਧਰ ’ਤੇ, ਭਾਰਤ-ਅਮਰੀਕਾ ਵਪਾਰ ਸਮਝੌਤੇ ਜਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਮਰੀਕਾ ਵੱਲੋਂ ਵਿਚੋਲਗੀ ਵਰਗੇ ਮੁੱਦਿਆਂ ’ਤੇ ਚਰਚਾ ਨਹੀਂ ਕੀਤੀ ਗਈ।

’’ ਫੌਜੀ ਕਾਰਵਾਈ ਰੋਕਣ ਦੇ ਫੈਸਲੇ ’ਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਸਿੱਧੇ ਤੌਰ ’ਤੇ ਦੋਵਾਂ ਮੁਲਕਾਂ ਦੀਆਂ ਫੌਜਾਂ ਦੇ ਮੌਜੂਦਾ ਚੈਨਲਾਂ ਰਾਹੀਂ ਚਰਚਾ ਪਾਕਿਸਤਾਨ ਦੀ ਬੇਨਤੀ ’ਤੇ ਕੀਤੀ ਗਈ ਸੀ।

ਮਿਸਰੀ ਨੇ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੇ ਕਦੇ ਵੀ ਵਿਚੋਲਗੀ ਸਵੀਕਾਰ ਨਹੀਂ ਕੀਤੀ, ਨਾ ਹੀ ਇਸ ਨੂੰ ਕਦੇ ਕਰੇਗਾ। ਉਂਝ ਇਹ ਪਹਿਲੀ ਵਾਰ ਹੈ ਜਦੋਂ PM ਮੋਦੀ ਨੇ ਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਵਿਚ ਵਿਚੋਲਗੀ ਨੂੰ ਲੈ ਕੇ ਵਾਰ ਵਾਰ ਕੀਤੇ ਜਾਂਦੇ ਦਾਅਵਿਆਂ ਬਾਰੇ ਕੋਈ ਟਿੱਪਣੀ ਕੀਤੀ ਹੈ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਲਗਭਗ 13 ਵਾਰ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਦੀ ਜੰਗ ਨੂੰ ਉਨ੍ਹਾਂ ਵੱਲੋਂ ਰੋਕਿਆ ਗਿਆ ਹੈ।

Exit mobile version