The Khalas Tv Blog India PM ਮੋਦੀ ਨੇ ਕਿਸਾਨਾਂ ਲਈ ਜਾਰੀ ਕੀਤੇ 1 ਲੱਖ ਕਰੋੜ ਰੁਪਏ, ਕਰਜ਼ ਤੇ ਸਬਸਿਡੀ ਦੀਆਂ ਬਿਹਤਰ ਸਹੂਲਤਾਂ ਦਾ ਦਾਅਵਾ!
India

PM ਮੋਦੀ ਨੇ ਕਿਸਾਨਾਂ ਲਈ ਜਾਰੀ ਕੀਤੇ 1 ਲੱਖ ਕਰੋੜ ਰੁਪਏ, ਕਰਜ਼ ਤੇ ਸਬਸਿਡੀ ਦੀਆਂ ਬਿਹਤਰ ਸਹੂਲਤਾਂ ਦਾ ਦਾਅਵਾ!

‘ਦ ਖ਼ਾਲਸ ਬਿਊਰੋ:- ਭਾਰਤ ‘ਚ ਕਿਸਾਨੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤੀ ਸਹੂਲਤ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਤਹਿਤ 8.5 ਕਰੋੜ ਕਿਸਾਨਾਂ ਨੂੰ 17,000 ਕਰੋੜ ਰੁਪਏ ਦੀ ਛੇਵੀਂ ਕਿਸ਼ਤ ਵੀ ਜਾਰੀ ਕਰਨਗੇ।

ਕੇਂਦਰੀ ਮੰਤਰੀ ਮੰਡਲ ਨੇ 1 ਲੱਖ ਕਰੋੜ ਰੁਪਏ ਦੇ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ ਫੰਡਿੰਗ ਸਹੂਲਤ ਲਈ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੰਡ ‘ਵਾਢੀ ਤੋਂ ਬਾਅਦ ਫਸਲ ਪ੍ਰਬੰਧਨ ਢਾਂਚੇ’ ਤੇ ‘ਕਮਿਊਨਿਟੀ ਖੇਤੀਬਾੜੀ ਸੰਪਤੀਆਂ’ ਜਿਵੇਂ ਕਿ ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰ, ਪ੍ਰੋਸੈਸਿੰਗ ਯੂਨਿਟ ਦੇ ਨਿਰਮਾਣ ਨੂੰ ਪੈਦਾ ਕਰੇਗਾ।

ਇਹ ਫੰਡ ਕਿਸਾਨਾਂ ਨੂੰ ਆਪਣੀ ਪੈਦਾਵਾਰ ਨੂੰ ਉੱਚ ਕੀਮਤਾਂ ‘ਤੇ ਵੇਚਣ, ਬਰਬਾਦੀ ਨੂੰ ਘਟਾਉਣ ਤੇ ਪ੍ਰੋਸੈਸਿੰਗ ‘ਤੇ ਮੁੱਲ ਵਧਾਉਣ ਦੇ ਯੋਗ ਕਰੇਗੀ। ਜਨਤਕ ਖੇਤਰ ਦੇ 12 ਬੈਂਕਾਂ ‘ਚੋਂ 11 ਬੈਂਕਾਂ ਨੇ ਪਹਿਲਾਂ ਹੀ ਖੇਤੀਬਾੜੀ ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਨਾਲ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਵਿਹਾਰਕਤਾ ਜਾਂ ਮੁਨਾਫਾਬੱਧਤਾ ਵਧਾਉਣ ਲਈ ਲਾਭਪਾਤਰੀਆਂ ਨੂੰ 3% ਵਿਆਜ ਸਬਸਿਡੀ ਤੇ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦੀ ਗਰੰਟੀ ਦਿੱਤੀ ਜਾਵੇਗੀ।

Exit mobile version