India International Punjab

ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਵਿਖੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦੁਆਰਾ ਸ਼੍ਰੀ ਸ਼ੀਸ਼ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅਰਦਾਸ ਕੀਤੀ ਅਤੇ ਕੁਝ ਸਮਾਂ ਉਥੇ ਬਿਤਾਇਆ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅਚਾਨਕ ਹੀ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਨਾ ਹੀ ਵਿਸ਼ੇਸ਼ ਸੁਰੱਖਿਆ ਸੀ ਤੇ ਨਾ ਹੀ ਉਹ ਕਿਸੇ ਵਿਸ਼ੇਸ਼ ਸੁਰੱਖਿਆ ਰਸਤੇ ਆਏ ਸੀ।


ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਪ੍ਰਧਾਨ ਮੰਤਰੀ ਮੋਦੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦਗਾਰ ਦਾ ਉਦਘਾਟਨ ਕਰਨ ਬਾਰੇ ਵੀ ਖਬਰਾਂ ਆ ਰਹੀਆਂ ਸਨ।