India

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 21 ਅਪ੍ਰੈਲ ਨੂੰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀਮੰਤਰਾਲੇ ਨੇ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ 400 ਰਾਗੀ ‘ਸ਼ਬਦ ਕੀਰਤਨ’ ਕਰਨਗੇ। ਇਹ ਪ੍ਰੋਗਰਾਮ ਕੇਂਦਰੀ ਸਭਿਆਚਾਰਕ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼-ਵਿਦੇਸ਼ ਦੀਆਂ ਸ਼ਖ਼ਸੀਅਤਾਂ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੀਆਂ

। ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ ‘ਆਜ਼ਾਦੀ ਕਾ ਅਮ੍ਰਿਤ ਮਹਾਉਤਸਵ’ ਦਾ ਹਿੱਸਾ ਹੈ। ਇਸ ਪ੍ਰੋਗਰਾਮ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਅਮਿਤ ਸ਼ਾਹ 20 ਅਪ੍ਰੈਲ ਨੂੰ ਪ੍ਰੋਗਰਾਮ ਦਾ ਉਦਘਾਟਨ ਕਰਨਗੇ।