ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਦੂਜੇ ਬੰਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਚੋਣ ਰੈਲੀ ਦੌਰਾਨ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਵੈੱਬਸਾਈਟ ਐਕਸ ‘ਤੇ ਲਿਖਿਆ, ”ਮੈਂ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਜਿਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਹੋਣੀ ਚਾਹੀਦੀ ਹੈ। ਮੈਂ ਉਸਦੀ ਜਲਦੀ ਅਤੇ ਪੂਰੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ
ਦੱਸ ਦੇਈਏ ਕਿ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਦੌਰਾਨ ਡੋਨਾਲਡ ਟਰੰਪ ‘ਤੇ ਹਮਲਾ ਹੋਇਆ। ਟਰੰਪ ਇਸ ਹਮਲੇ ‘ਚ ਬਚ ਗਏ। ਗੋਲੀ ਉਨ੍ਹਾਂ ਦੇ ਕੰਨ ਨੂੰ ਛੂਹ ਕੇ ਲੰਘ ਗਈ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਟਰੰਪ ਖਤਰੇ ਤੋਂ ਬਾਹਰ ਹਨ। ਉਹ ਸੁਰੱਖਿਅਤ ਹਨ। ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਮਲੇ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਸੀਕ੍ਰੇਟ ਸਰਵਿਸ ਦਾ ਧੰਨਵਾਦ ਜਿਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ। ਇਹ ਵਿਸ਼ਵਾਸ ਕਰਨਾ ਸੰਭਵ ਨਹੀਂ ਹੈ ਕਿ ਅਜਿਹੀ ਘਟਨਾ ਸਾਡੇ ਦੇਸ਼ ਵਿੱਚ ਵਾਪਰੀ ਹੈ।
ਟਰੰਪ ‘ਤੇ ਹਮਲੇ ਤੋਂ ਬਾਅਦ ਜੋ ਬਾਈਡੇਨ ਨੇ ਕਿਹਾ ਕਿ ਮੈਨੂੰ ਟਰੰਪ ਦੀ ਰੈਲੀ ‘ਚ ਗੋਲੀਬਾਰੀ ਦੀ ਜਾਣਕਾਰੀ ਮਿਲੀ ਹੈ। ਮੈਂ ਇਹ ਜਾਣ ਕੇ ਖੁਸ਼ ਹਾਂ ਕਿ ਉਹ ਸੁਰੱਖਿਅਤ ਹਨ। ਮੈਂ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਰੈਲੀ ਵਿੱਚ ਸ਼ਾਮਲ ਸਾਰੇ ਲੋਕਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ। ਅਮਰੀਕਾ ਵਿੱਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ