‘ਦ ਖ਼ਾਲਸ ਬਿਊਰੋ:- ਅੱਜ 30 ਜੂਨ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਹਨਾਂ ਦੇਸ਼ ਦੇ ਹਰ ਨਾਗਰਿਕ ਨੂੰ ਅਪੀਲ ਕੀਤੀ ਹੈ ਜੇਕਰ ਕੋਈ ਅਣਗਹਿਲੀ ਕਰਦਾ ਹੈ ਤਾਂ ਉਸ ਨੂੰ ਜਰੂਰ ਟੋਕਿਆ ਜਾਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ  ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਗਰੀਬਾਂ ਨੂੰ ਮੁਫਤ ਰਾਸ਼ਨ ਜੁਲਾਈ ਮਹੀਨੇਂ ਤੋਂ ਲੈ ਕੇ ਨਵੰਬਰ ਮਹੀਨੇ ਤੱਕ ਜਾਰੀ ਰਹੇਗਾ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਨਵੰਬਰ ਮਹੀਨੇ ਤੱਕ ਹਰ ਗਰੀਬ ਪਰਿਵਾਰ ਨੂੰ 5 ਕਿਲੋ ਚੌਲ ਜਾਂ 5 ਕਿਲੋ ਕਣਕ ਮੁਫਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਯੋਜਨਾਂ ਦੇ ਤਹਿਤ 80 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ।

ਦੇਸ਼ ਦੇ ਸਾਰੇ ਰਾਜਾ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਪ੍ਰਧਾਨ ਮੰਤਰੀ  ਨੇ ਕਿਹਾ ਕਿ,  ਲਾਕਡਾਉਨ ਦੌਰਾਨ ਸਭ ਇਸ ਸੰਕਟ ਦੀ ਘੜੀ ਵਿੱਚ ਇੱਕ ਦੂਸਰੇ ਦਾ ਸਾਥ ਦਿੱਤਾ ਹੈ। ਹੁਣ ਵੀ ਇਸੇ ਤਰ੍ਹਾਂ ਹੀ ਡੱਟ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸੇ ਗਰੀਬ ਦਾ ਚੁੱਲਾ ਨਾ ਠੰਡਾ ਹੋਵੇ।

ਪ੍ਰਧਾਨ ਮੰਤਰੀ ਨੇ ਦੱਸਿਆ ਕੇ ਲਾਕਡਾਉਨ ਦੌਰਾਨ ਤਿੰਨ ਮਹੀਨਿਆਂ ‘ਚ 20 ਕਰੋੜ ਲੋਕਾਂ ਨੂੰ 31 ਹਜਾਰ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾਂ 9 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਹਜਾਰ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਲੜਦਿਆਂ ਦੇਸ਼ ਦੇ ਨਵੰਬਰ ਮਹੀਨੇ ਤੱਕ 90 ਹਜਾਰ ਕਰੋੜ ਰੁਪਏ ਤੋਂ ਵੱਧ ਖਰਚ ਹੋਣਗੇ।

ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੇ ਕਿਸਾਨਾਂ ਦਾ ਧੰਨਵਾਦ ਵੀ ਕੀਤਾ ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਸਹੀਂ ਸਮੇਂ ‘ਤੇ  ਟੈਕਸ ਭਰਨ ਨਾਲ ਗਰੀਬਾਂ ਦੀ ਮਦਦ ਹੋਈ ਹੈ ।