‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਬਾਰੇ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ‘ਤੇ ਸਵਾਲ ਵੀ ਚੁੱਕੇ ਹਨ। ਵਕੀਲ ਡੀਐੱਸ ਪਟਵਾਲੀਆ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲੈ ਰਹੇ ਹਨ।
ਦੂਜੇ ਪਾਸੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਸਰਹੱਦ ਪਾਰ ਅੱਤ ਵਾਦ ਦਾ ਮਾਮਲਾ ਹੋ ਸਕਦਾ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਜੇਕਰ ਪੁਲਿਸ ਦੀ ਕਮੀ ਹੈ ਤਾਂ ਐੱਸਪੀਜੀ ਦੀ ਵੀ ਕਮੀ ਹੈ। ਇਸ ਲਈ ਸੁਤੰਤਰ ਜਾਂਚ ਕਮੇਟੀ ਬਣਾਈ ਜਾਵੇ। ਤੁਸ਼ਾਰ ਮਹਿਤਾ ਨੇ ਕਿਹਾ ਕਿ ਆਈਜੀ ਐਸਪੀਜੀ ਐਸ ਸੁਰੇਸ਼ ਦੀ ਥਾਂ ਗ੍ਰਹਿ ਸਕੱਤਰ ਨੂੰ ਕਮੇਟੀ ਵਿੱਚ ਲਿਆਉਣ ਲਈ ਤਿਆਰ ਹਨ।